ਲਿੰਗ ਅਨੁਪਾਤ ’ਚ ਸਮਾਨਤਾ ਲਿਆਉਣ ਸਬੰਧੀ ਹੋਈ ਮੀਟਿੰਗ
ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਸਬੰਧੀ ਮੀਟਿੰਗ ਹੋਈ
Publish Date: Wed, 25 Feb 2026 07:00 PM (IST)
Updated Date: Thu, 26 Feb 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਲਿੰਗ ਅਨੁਪਾਤ ਨੂੰ ਸੁਧਾਰਨ ਅਤੇ ਲੜਕੀਆਂ ਦੇ ਜਨਮ ਨੂੰ ਸੁਰੱਖਿਅਤ ਤੇ ਪ੍ਰੋਤਸਾਹਿਤ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਸੀਐਚਓਜ਼ ਦੀ ਇਕ ਮਹੱਤਵਪੂਰਣ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਵਿਚ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ ਤਪਿੰਦਰਜੋਤ ਨੇ ਪੀਸੀਪੀਐਨਡੀਟੀ ਐਕਟ ਤਹਿਤ ਹੋ ਰਹੀਆਂ ਕਾਰਵਾਈਆਂ ਬਾਰੇ ਵੀ ਚਰਚਾ ਕੀਤੀ ਅਤੇ ਜ਼ੋਰ ਦਿੱਤਾ ਗਿਆ ਕਿ ਲਿੰਗ ਜਾਂਚ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।