ਤੇਜਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਪ੍ਰਧਾਨ
ਤੇਜਿੰਦਰ ਸਿੰਘ ਸਰਬਸੰਮਤੀ ਨਾਲ ਕੋਆਪਰੇਟਿਵ ਸੁਸਾਇਟੀ ਦੇ ਬਣੇ ਪ੍ਰਧਾਨ
Publish Date: Tue, 03 Mar 2026 09:56 PM (IST)
Updated Date: Wed, 04 Mar 2026 04:15 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ ਪਿੰਡ ਜੈ ਸਿੰਘ ਵਾਲਾ ਵਿਖੇ ਬਣੀ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ਚ 11 ਵਿੱਚੋਂ 9 ਮੈਂਬਰਾਂ ਨੇ ਤੇਜਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਜਦਕਿ ਤੇਲੂ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਿਰਮਲ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਚੁਣੇ ਗਏ ਅਹੁਦੇਦਾਰਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਕਿਸਾਨਾਂ ਤੇ ਮੈਂਬਰਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਨਗੇ। ਚੋਣ ਚ ਮਾਰਕਿਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪਿੰਡ ਦੇ ਸਾਬਕਾ ਸਰਪੰਚ ਹਮੀਰ ਸਿੰਘ ਘੁੰਮਾਣ ਅਤੇ ਜਸਵੀਰ ਸਿੰਘ ਮੌਜੂਦ ਸਨ। ਇਸ ਮੌਕੇ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਬਿਨਾਂ ਕਿਸੇ ਭੇਦਭਾਵ, ਰਾਜਨੀਤਿਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਕੋਅਪਰੇਟਿਵ ਸੁਸਾਇਟੀ ਦੀ ਚੋਣ ਕਰਨਾ ਬਹੁਤ ਹੀ ਸਲਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਏਕਤਾ ਪਿੰਡ ਦੇ ਸਮੂਹਿਕ ਵਿਕਾਸ ਲਈ ਮਜ਼ਬੂਤ ਨੀਂਹ ਸਾਬਤ ਹੁੰਦੀ ਹੈ। ਉਨ੍ਹਾਂ ਆਸ ਜਤਾਈ ਕਿ ਨਵੀਂ ਚੁਣੀ ਕਮੇਟੀ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਬਣਾਉਂਦੇ ਹੋਏ ਕਿਸਾਨਾਂ ਨੂੰ ਖਾਦ, ਬੀਜ ਅਤੇ ਹੋਰ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਏਗੀ ਅਤੇ ਆਰਥਿਕ ਤੌਰ ’ਤੇ ਸੁਸਾਇਟੀ ਨੂੰ ਮਜ਼ਬੂਤ ਬਣਾਉਣ ਵੱਲ ਧਿਆਨ ਦੇਵੇਗੀ। ਇਸ ਮੌਕੇ ਨਵੇਂ ਚੁਣੇ ਗਏ ਸੁਸਾਇਟੀ ਪ੍ਰਧਾਨ ਤੇਜਿੰਦਰ ਸਿੰਘ ਨੇ ਕਿਹਾ ਕਿ ਸੁਸਾਇਟੀ ਮੈਂਬਰਾਂ ਵੱਲੋਂ ਜੋ ਉਨ੍ਹਾਂ ਨੂੰ ਅਹਿਮ ਤੇ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਤੇ ਪੂਰੀ ਤਰ੍ਹਾਂ ਖ਼ਰਾ ਉੱਤਰਦਿਆਂ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦੇਣਗੇ। ਚੇਅਰਮੈਨ ਲਖਵੀਰ ਸਿੰਘ ਮਾਨ ਵੱਲੋਂ ਨਵੀਂ ਚੁਣੀ ਗਈ ਸਾਰੀ ਕਮੇਟੀ ਅਤੇ ਨਗਰ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਕਿਹਾ ਗਿਆ ਕਿ ਪਿੰਡ ਜੈ ਸਿੰਘ ਵਾਲਾ ਹਮੇਸ਼ਾਂ ਏਕਤਾ ਅਤੇ ਭਾਈਚਾਰੇ ਦੀ ਮਿਸਾਲ ਬਣਿਆ ਰਹੇਗਾ।