ਭਾਗੀਵਾਂਦਰ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
ਤਲਵੰਡੀ ਸਾਬੋ ਦੇ ਵਿਕਾਸ ਮੁੱਦਿਆਂ ਨੂੰ ਲੈ ਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
Publish Date: Thu, 05 Mar 2026 04:56 PM (IST)
Updated Date: Thu, 05 Mar 2026 04:59 PM (IST)
- ਤਲਵੰਡੀ ਸਾਬੋ ਦੇ ਵਿਕਾਸ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਕਾਂਗਰਸ ਤਲਵੰਡੀ ਸਾਬੋ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵੇਂ ਆਗੂਆਂ ਵਿਚ ਹਲਕਾ ਤਲਵੰਡੀ ਸਾਬੋ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਭਵਿੱਖੀ ਰਾਜਨੀਤਿਕ ਯੋਜਨਾਵਾਂ ਬਾਰੇ ਸਾਰਥਕ ਗੱਲਬਾਤ ਹੋਈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਰਾਜਾ ਵੜਿੰਗ ਨੂੰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਇਲਾਕੇ ਦੇ ਵਿਕਾਸ ਲਈ ਲੁੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਾ ਵੜਿੰਗ ਨੇ ਭਾਗੀਵਾਂਦਰ ਨੂੰ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਦੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਪੂਰੀ ਤਰ੍ਹਾਂ ਉਠਾਇਆ ਜਾਵੇਗਾ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਬਲਜੀਤ ਸਿੰਘ ਭਾਗੀਵਾਂਦਰ, ਵਿਕਾਸ ਸ਼ਰਮਾ ਸਟੇਟ ਜਨਰਲ ਸਕੱਤਰ ਮੀਡੀਆ, ਬਲਦੀਪ ਸਿੰਘ ਬੱਗੂ, ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।