ਰੇਲਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ
ਰੇਲਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Publish Date: Thu, 05 Mar 2026 06:15 PM (IST)
Updated Date: Thu, 05 Mar 2026 06:17 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇਕ ਨੌਜਵਾਨ ਸਿਵੀਆ ਰੇਲਵੇ ਫਾਟਕ ਨੇੜੇ ਰੇਲਗੱਡੀ ਨਾਲ ਟਕਰਾ ਗਿਆ। ਜਿਸ ਨਾਲ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਅਤੇ ਜੀਆਰਪੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਿਵੀਆ ਵਜੋਂ ਹੋਈ।