-ਕਪਾਹ 2026 : ਖੇਤੀਬਾੜੀ ਵਿਭਾਗ ਵੱਲੋਂ ਚਿੱਟੀ ਮੱਖੀ ਦੀ ਪਨਾਹਗਾਹ ਨਦੀਨ ਨਸ਼ਟ ਮੁਹਿੰਮ ਸਬੰਧੀ ਕੀਤੀ ਗਈ ਬੈਠਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੀਸੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਚਿੱਟੀ ਮੱਖੀ ਦੀ ਪਨਾਹਗਾਹ ਨਦੀਨਾਂ ਨੂੰ ਨਸ਼ਟ ਕਰਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਅਹਿਮ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਰਮਨਜੀਤ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤੇ ਕੀਤੀ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਬਲਕਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਵੀਰਪਾਲ ਕੌਰ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ, ਰਾਕੇਸ਼ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ, ਡਾ. ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਹਰਬੰਸ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਨਵਰੀ 2026 ਤੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦਾ ਖਾਤਮਾ ਕਰਨ ਅਤੇ ਜਿੰਨਿੰਗ ਫੈਕਟਰੀਆਂ ਦੀ ਸਫਾਈ ਦੀ ਮੁਹਿੰਮ ਸਬੰਧੀ ਸਪੈਸ਼ਲ ਵਾਹਨ ਚਲਾ ਕੇ ਆਡਿਉ ਕੈਸਟਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਫ਼ਰਵਰੀ 2026 ਤੋਂ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਨਸ਼ਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸੇ਼ਸ ਮੁਹਿੰਮ ਚਲਾਕੇ ਨਦੀਨ ਨਸ਼ਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਾਹਨ ਚਲਾਕੇ ਆਡਿਉ ਕੈਸਟਾਂ ਰਾਹੀ ਵੀ ਕਿਸਾਨਾਂ ਨੂੰ ਨਦੀਨ ਨਸ਼ਟ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕੰਢਿਆਂ ਤੇ ਖਾਲਿਆਂ ਦੀਆਂ ਵੱਟਾਂ ਤੇ ਬੇਕਾਰ ਪਈ ਜ਼ਮੀਨ ’ਚ ਉੱਗੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ