ਪੰਜਾਬ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਮੀਟਿੰਗ
ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਐਸਸੀ ਇੰਪਲਾਈਜ਼ ਯੂਨੀਅਨ ਦੀ ਅਹਿਮ ਮੀਟਿੰਗ ਹੋਈ
Publish Date: Mon, 09 Mar 2026 09:41 PM (IST)
Updated Date: Tue, 10 Mar 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਐਸਸੀ ਇੰਪਲਾਈਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਡਾ.ਅੰਬੇਦਕਰ ਭਵਨ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਮਾਰਕਿਟ ਕਮੇਟੀਆਂ ਅਤੇ ਇਲਾਕਿਆਂ ਤੋਂ ਆਏ ਕਰਮਚਾਰੀਆਂ ਅਤੇ ਯੂਨੀਅਨ ਆਗੂਆਂ ਨੇ ਭਾਗ ਲਿਆ। ਮੀਟਿੰਗ ਦਾ ਮੁੱਖ ਉਦੇਸ਼ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਮੀਟਿੰਗ ਦੀ ਸ਼ੁਰੂਆਤ ਵਿਚ ਯੂਨੀਅਨ ਦੇ ਆਗੂਆਂ ਵੱਲੋਂ ਸੰਗਠਨ ਦੇ ਉਦੇਸ਼ਾਂ ਅਤੇ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਐਸਸੀ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੱਕਾਂ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ, ਖ਼ਾਸ ਕਰਕੇ ਰਿਜਰਵੇਸ਼ਨ ਪਾਲਿਸੀ ਦੀ ਅਣਦੇਖੀ ਅਤੇ ਰੋਸਟਰ ਦੀ ਉਲੰਘਣਾ, ਜਿਸ ਕਾਰਨ ਮੁਲਾਜਮਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਨਾਲ ਹੀ ਕਰਮਚਾਰੀਆਂ ਦੀ ਆਵਾਜ਼ ਸਰਕਾਰ ਅਤੇ ਵਿਭਾਗ ਤਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾ ਸਕਦੀ ਹੈ। ਜੁਗਿੰਦਰ ਸਿੰਘ ਚੰਦੜ ਨੇ ਰਿਜ਼ਰਵੇਸ਼ਨ ਪਾਲਿਸੀ ਅਤੇ ਰੋਸਟਰ ਰਜਿਸਟਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਮੌਕੇ ਸੰਗਠਨ ਦੀ ਮਜ਼ਬੂਤੀ ਲਈ ਜ਼ਿਲ੍ਹਾ ਕੋਆਰਡੀਨੇਟ ਨਾਮਜ਼ਦ ਕੀਤੇ ਗਏ, ਮੋਗਾ ਤੋ ਬਲਵੰਤ ਸਿੰਘ ਅਤੇ ਦਵਿੰਦਰ ਸਿੰਘ, ਫ਼ਰੀਦਕੋਟ ਤੋ ਚਰਨਜੀਤ ਕੌਰ ਅਤੇ ਸ਼ਮਿੰਦਰ ਸਿਘ ਭੱਟੀ, ਬਠਿੰਡਾ ਤੋ ਗੁਰਇਕਬਾਲ ਸਿੰਘ ਅਤੇ ਜਸਵੀਰ ਸਿੰਘ, ਸੰਗਰੂਰ ਤੋ ਗੁਰਪ੍ਰੀਤ ਸਿਘ, ਮਾਨਸਾ ਤੋ ਅੰਮ੍ਰਿਤਪਾਲ ਸਿੰਘ ਅਤੇ ਸੰਦੀਪ ਸਿੰਘ, ਪਟਿਆਲਾ ਤੋ ਸਤਨਾਮ ਸਿੰਘ ਨੇ ਆਪਣੇ ਆਪਣੇ ਜ਼ਿਲ੍ਹੇ ਦੀ ਜਿੰਮੇਵਾਰੀ ਸੰਭਾਲੀ ਅਤੇ ਸੰਗਠਨ ਦੀ ਮਜ਼ਬੂਤੀ ਲਈ ਦਿਲੋ ਮਿਹਨਤ ਕਰਨ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਯੁਗਵੀਰ ਕੁਮਾਰ, ਸੋਮਰਾਜ, ਭਿੰਦਰ ਸਿੰਘ , ਰਾਜੂ ਰਾਮ, ਅਮਨਦੀਪ ਸਿੰਘ, ਰਾਜਨਦੀਪ ਸਿੰਘ, ਗਗਨਦੀਪ ਸਿੰਘ, ਰਾਕੇਸ਼ ਕੁਮਾਰ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ , ਗੁਰਪ੍ਰੀਤ ਸਿੰਘ ਨੇ ਆਪਣੇ ਵਿਚਾਰ ਰੱਖੇ। ਮੀਟਿੰਗ ਦੇ ਅੰਤ ਵਿਚ ਸਾਰੇ ਹਾਜ਼ਰ ਮੈਂਬਰਾਂ ਨੇ ਇਹ ਸੰਕਲਪ ਲਿਆ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਣਗੇ।