ਕੁੱਟਮਾਰ ਦੇ ਦੋਸ਼ ’ਚ 6 ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ 6 ਖਿਲਾਫ ਕੇਸ ਦਰਜ
Publish Date: Thu, 12 Mar 2026 04:57 PM (IST)
Updated Date: Thu, 12 Mar 2026 05:00 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਮੋਹਿਤ ਵਾਸੀ ਕਿੱਕਰ ਦਾਸ ਮੁਹੱਲਾ ਬਠਿੰਡਾ ਨੇ ਦੱਸਿਆ ਕਿ ਕਰਨ ਵਾਸੀ ਜਨਤਾ ਨਗਰ, ਤਿੱਤਰ, ਅਨੁਜ, ਮੋਨਟੀ ਭਾਓ, ਗੋਲਡੀ ਅਤੇ ਰਵੀ ਨੇ ਉਸ ਦੀ ਅਤੇ ਉਸ ਦੇ ਦੋਸਤ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।