ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ
ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫਤਾਰ
Publish Date: Thu, 12 Mar 2026 04:59 PM (IST)
Updated Date: Thu, 12 Mar 2026 05:03 PM (IST)

- 8.83 ਗ੍ਰਾਮ ਹੈਰੋਇਨ, 10 ਨਸ਼ੇ ਦੀਆਂ ਗੋਲੀਆਂ ਤੇ 90 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 8.83 ਗ੍ਰਾਮ ਹੈਰੋਇਨ, 90 ਪਾਬੰਦੀਸ਼ੁਦਾ ਕੈਪਸੂਲ ਅਤੇ 10 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਨਰੂਆਣਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਸੰਜੀਵ ਕੁਮਾਰ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਖੁਸ਼ਪ੍ਰੀਤ ਸ਼ਰਮਾ ਨੂੰ 2.90 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਲਹਿਰਾ ਬੇਗਾ ਵਿਚ ਛਾਪੇਮਾਰੀ ਕਰਦਿਆਂ ਰਾਜਾ ਸਿੰਘ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਦਾਣਾ ਮੰਡੀ ਵਿਚ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3.33 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਕੋਟਫੱਤਾ ਵਜੋਂ ਹੋਈ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਰਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਨੂੰ 5.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਪਿੰਡ ਗਾਟਵਾਲੀ ਵਿਚ ਛਾਪੇਮਾਰੀ ਕਰਦਿਆਂ ਗੁਰਜੰਟ ਕੌਰ ਨੂੰ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਲਕਾਣਾ ਵਿਚ ਛਾਪੇਮਾਰੀ ਕਰਦਿਆਂ ਜਗਮੋਹਨ ਸਿੰਘ ਨੂੰ 10 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕਾਰਵਾਈ ਕੀਤੀ ਹੈ।