ਵਾਈਸ ਚੇਅਰਮੈਨ ਤੇ ਦਿਹਾਤੀ ਚੇਅਰਮੈਨ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਬਠਿੰਡਾ ਦਿਹਾਤੀ ਦੇ ਚੇਅਰਮੈਨ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ
Publish Date: Thu, 12 Mar 2026 06:06 PM (IST)
Updated Date: Thu, 12 Mar 2026 06:09 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ
ਸੰਗਤ ਮੰਡੀ : ਸੰਗਤ ਮੰਡੀ ਵਿਖੇ ਪੰਜਾਬ ਟਰੇਡ ਵਿੰਗ ਦੇ ਪੰਜਾਬ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਅਤੇ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਰੇਸ਼ ਗੋਇਲ ਵੱਲੋਂ ਵਪਾਰੀਆਂ ਅਤੇ ਸੰਗਤ ਮੰਡੀ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਉਪਰੰਤ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਟਰੇਡ ਵਿੰਗ ਪੰਜਾਬ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਅਤੇ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਵਪਾਰੀਆਂ ਨੂੰ ਅਪੀਲਾਂ ਕੀਤੀਆਂ ਕਿ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਫਸਲ ਵੇਚਣ ਸਮੇਂ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਕੁਮਾਰ, ਸੰਗਤ ਬਲਾਕ ਪ੍ਰਧਾਨ ਜਸਵੰਤ ਸਿੰਘ ਕੋਟਗੁਰੂ, ਹਰਦੇਵ ਸਿੰਘ, ਤਰਸੇਮ ਕੁਮਾਰ, ਰਵੀ ਸੰਗਤ ਆਦਿ ਹਾਜ਼ਰ ਸਨ।