ਇਕ ਪਿਸਟਲ ਤੇ ਦੋ ਜਿੰਦਾ ਕਾਰਤੂਸ ਇਕ ਗ੍ਰਿਫ਼ਤਾਰ
ਇਕ ਪਿਸਟਲ ਤੇ ਦੋ ਜਿੰਦਾ ਕਾਰਤੂਸ ਇਕ ਗ੍ਰਿਫ਼ਤਾਰ
Publish Date: Fri, 13 Mar 2026 08:17 PM (IST)
Updated Date: Sat, 14 Mar 2026 04:13 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਇਕ ਨੌਜਵਾਨ ਪਾਸੋਂ ਇਕ ਪਿਸਟਲ ਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਚੁੱਘਾ ਕਲਾਂ ਤੋਂ ਸਰਦਾਰਗੜ੍ਹ ਲਿੰਕ ਰੋਡ ਸੜਕ ਤੇ ਸੂਏ ਪੁੱਲ ਕੋਲ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਪੈਣ ’ਤੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰਦਾਰਗੜ੍ਹ ਦੇ ਤੌਰ ਤੇ ਹੋਈ ਹੈ ਤੇ ਇਹ ਨੌਜਵਾਨ ਰੰਗ ਰੋਗਨ ਦਾ ਕੰਮ ਕਰਦਾ ਹੈ। ਜਿਸ ਦੇ ਖਿਲਾਫ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।