ਜਰਨਲ ਮਹਿਲਾਵਾਂ ਨੂੰ 1000 ਤੇ ਐੱਸਸੀ ਨੂੰ 1500 ਦੇਣਾ ਸ਼ਲਾਘਾਯੋਗ
ਮਹਿਲਾਵਾਂ ਨੂੰ 1000 ਤੇ ਐਸਸੀ ਵਰਗ ਨੂੰ 1500 ਦੇਣ ਦਾ ਫੈਸਲਾ ਕਾਬਿਲੇ-ਤਾਰੀਫ਼: ਉਦੇਵੀਰ ਸਿੰਘ
Publish Date: Fri, 13 Mar 2026 09:14 PM (IST)
Updated Date: Sat, 14 Mar 2026 04:13 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਆਪ ਦੇ ਸੀਨੀਅਰ ਆਗੂ ਅਤੇ ਬਿਪ ਮੰਤਰੀ ਬਲਜਿੰਦਰ ਕੌਰ ਦੇ ਭਰਾ ਉਦੇਵੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਅਤੇ ਐਸਸੀ ਵਰਗ ਨੂੰ 1500 ਰੁਪਏ ਦੀ ਆਰਥਿਕ ਮਦਦ ਦੇਣ ਦੇ ਫੈਸਲੇ ਦੀ ਭਰਪੂਰ ਸਲਾਹਣਾ ਕੀਤੀ ਹੈ। ਉਦੇਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਲਏ ਜਾ ਰਹੇ ਕਦਮ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਗੇ ਅਤੇ ਇਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਨ ਵਿਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਐਸਸੀ ਵਰਗ ਨੂੰ 1500 ਰੁਪਏ ਦੀ ਆਰਥਿਕ ਮਦਦ ਦੇਣ ਦਾ ਫੈਸਲਾ ਵੀ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਦੇਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਲੋਕ ਭਲਾਈ ਵਾਲੀਆਂ ਯੋਜਨਾਵਾਂ ਲਾਗੂ ਕਰਕੇ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਅੰਤ ਵਿਚ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਲੋਕ-ਹਿਤੈਸ਼ੀ ਫੈਸਲੇ ਦੀ ਖੁੱਲ੍ਹ ਕੇ ਸਲਾਹਣਾ ਕਰਦਿਆਂ ਕਿਹਾ ਕਿ ਇਸ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਉਨ੍ਹਾਂ ਦੀ ਜੀਵਨ-ਸ਼ੈਲੀ ਵਿਚ ਵੀ ਸੁਧਾਰ ਆਵੇਗਾ।