ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸਮਰਪਿਤ ਸਮਾਗਮ 23 ਨੂੰ
ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸਮਰਪਿਤ ਸਮਾਗਮ 23 ਮਾਰਚ ਨੂੰ
Publish Date: Thu, 19 Mar 2026 05:05 PM (IST)
Updated Date: Thu, 19 Mar 2026 05:07 PM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਰਾਮਾ ਸਹਾਰਾ ਵੈੱਲਫੇਅਰ ਕਲੱਬ ਵੱਲੋਂ 23 ਮਾਰਚ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਸਥਿਤ ਲੰਗਰ ਸਥਾਨ ’ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਮਹਾਨ ਆਜ਼ਾਦੀ ਸੈਨਾਨੀਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੋਵੇਗਾ। ਇਸ ਮੌਕੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਸ਼ਹੀਦਾਂ ਦੀ ਜ਼ਿੰਦਗੀ, ਸੰਘਰਸ਼ ਅਤੇ ਬਲਿਦਾਨ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਸਦੀਵੀਂ ਦੇਸ਼ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ ਰਹੇਗੀ।