ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਅੱਜ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਠਿੰਡਾ ‘ਚ ਜਾਗਰੂਕਤਾ ਸਮਾਗਮ 20 ਮਾਰਚ ਨੂੰ
Publish Date: Thu, 19 Mar 2026 05:18 PM (IST)
Updated Date: Thu, 19 Mar 2026 05:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ 20 ਮਾਰਚ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤਕ ਐੱਸਐੱਸਡੀ ਗਰਲਜ਼ ਕਾਲਜ ਨੇੜੇ ਤਿੰਨ-ਕੋਨੀ ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਿਸ ਅਰਸ਼ਦੀਪ ਕੌਰ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਪੀੜ੍ਹੀ ਦਰ ਪੀੜ੍ਹੀ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਬਜ਼ੁਰਗਾਂ ਦੇ ਤਜ਼ਰਬੇ ਨੂੰ ਸਾਂਝਾ ਕਰਨਾ ਹੈ। ਇਸ ਦੌਰਾਨ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਜੋੜਨ ਲਈ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਫਾਇਦੇਮੰਦ ਅਤੇ ਪਰੰਪਰਾਗਤ ਸਰਗਰਮੀਆਂ ਤਹਿਤ ਹੱਥੀ ਜੂਟ ਕੰਮ, ਕਾਗਜ਼ੀ ਕਲਾ, ਫੁਲਕਾਰੀ, ਪੇਂਟਿੰਗ, ਅਚਾਰ-ਮੁਰੱਬਾ ਤਿਆਰ ਕਰਨਾ, ਕਰੋਸ਼ੀਏ ਅਤੇ ਹੱਥੀ ਸੇਵੀਆਂ ਬਣਾਉਣ ਵਰਗੀਆਂ ਕਲਾਵਾਂ ਦੀ ਪ੍ਰਦਰਸ਼ਨੀ ਲਗਾਉਣ ਤੋਂ ਇਲਾਵਾ ਇਸ ਬਾਰੇ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਨਵੀਂ ਪੀੜ੍ਹੀ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੋੜਿਆ ਜਾ ਸਕੇ।