ਕੁੱਟਮਾਰ ਕਰ ਕੇ ਸ਼ਰਾਬ ਠੇਕੇ ਦੇ ਕਰਿੰਦੇ ਨਾਲ ਕੀਤੀ ਲੁੱਟ
ਕੁੱਟਮਾਰ ਕਰਕੇ ਸ਼ਰਾਬ ਠੇਕੇ ਦੇ ਕਰਿੰਦੇ ਨਾਲ ਕੀਤੀ ਲੁੱਟ
Publish Date: Thu, 19 Mar 2026 05:29 PM (IST)
Updated Date: Thu, 19 Mar 2026 05:31 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਸੰਦੋਹਾ ਵਿੱਚ ਦੋ ਵਿਅਕਤੀਆਂ ਵੱਲੋਂ ਸ਼ਰਾਬ ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰ ਕੇ ਉਸ ਨਾਲ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੇ ਹੀ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੌੜ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹਰੀਦੇਵ ਵਾਸੀ ਕੋਟਲੀ ਖੁਰਦ ਨੇ ਦੱਸਿਆ ਕਿ ਉਹ ਪਿੰਡ ਸੰਦੋਹਾ ਦੇ ਸ਼ਰਾਬ ਠੇਕੇ ’ਤੇ ਨੌਕਰੀ ਕਰਦਾ ਹੈ। ਪੀੜਤ ਨੇ ਦੱਸਿਆ ਕਿ 16 ਮਾਰਚ ਨੂੰ ਸੇਵਕ ਸਿੰਘ ਅਤੇ ਕਿੰਦਾ ਸਿੰਘ ਸ਼ਰਾਬ ਠੇਕੇ ’ਤੇ ਆਏ ਅਤੇ ਉਸਦੀ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਮੁਲਜ਼ਮ ਜਾਂਦੇ ਹੋਏ ਗੱਲੇ ਵਿੱਚ ਪਏ 7000 ਰੁਪਏ, ਉਸ ਦੀ ਚਾਂਦੀ ਦੀ ਚੇਨ, ਚਾਰ ਬੋਤਲਾਂ ਸ਼ਰਾਬ ਅਤੇ ਦੋ ਬੀਅਰ ਦੀਆਂ ਬੋਤਲਾਂ ਲੈ ਕੇ ਫ਼ਰਾਰ ਹੋ ਗਏ। ਥਾਣਾ ਮੌੜ ਮੰਡੀ ਦੇ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਲਜਮਾ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।