ਸੰਤ ਮਹੇਸ਼ ਮੁਨੀ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਸੰਤ ਮਹੇਸ਼ ਮੁਨੀ ਜੀ ਗਰਲਜ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 26 Mar 2026 04:55 PM (IST)
Updated Date: Thu, 26 Mar 2026 04:59 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਭਗਤਾ ਭਾਈਕਾ ਵਿਖੇ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ। ਸਕੂਲ ਅਤੇ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਦੇ ਕੰਟਰੋਲਰ ਇੰਦਰਪਾਲ ਕੌਰ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਸਾਰੇ ਇਲਾਕਾ ਵਾਸੀਆਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਇਸ ਦੌਰਾਨ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੱਚਿਆਂ ਦੀਆਂ ਮਾਵਾਂ ਲਈ ਕਈ ਖੇਡਾਂ ਕਰਵਾਈਆ ਗਈਆਂ ਜਿਵੇਂ ਲਾਈਮ ਸਪੂਨ, ਮਿਊਜ਼ੀਕਲ ਚੇਅਰ, ਬਰੋਕਨ ਬੈਲੂਨ, ਬਾਲ ਬਾਸਕਿਟ ਆਦਿ। ਇਨ੍ਹਾਂ ਖੇਡਾਂ ਵਿਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਇਨਾਮ ਵੰਡੇ ਗਏ। ਐਜੂਕੇਸ਼ਨ ਸੁਸਾਇਟੀ ਦੇ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਕਾਲਜ ਦੇ ਵਾਈਸ ਚੇਅਰਮੈਨ ਰਣਧੀਰ ਸਿੰਘ ਧੀਰਾ ਅਤੇ ਕਾਲਜ ਦੇ ਕੰਟਰੋਲਰ ਇੰਦਰਪਾਲ ਕੌਰ ਦਿਓਲ, ਵਾਈਸ ਪ੍ਰਿੰਸੀਪਲ ਜਗਜੀਤ ਕੌਰ, ਵਾਈਸ ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਕੰਟਰੋਲਰ ਇੰਦਰਪਾਲ ਕੌਰ ਵੱਲੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਸ਼ਾਨਦਾਰ ਨਤੀਜੇ ਹਾਸਲ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਵਹਾਰ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥਣਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ। ਅੱਜ ਦਾ ਦਿਨ ਹਰ ਇਕ ਲਈ ਯਾਦਗਾਰੀ ਦਿਨ ਬਣਿਆ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।