ਖ਼ਾਲਸਾ ਕਾਲਜ ਦੀ ਗਿਆਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਖ਼ਾਲਸਾ ਕਾਲਜ ਦੀ ਗਿਆਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 26 Mar 2026 05:05 PM (IST)
Updated Date: Thu, 26 Mar 2026 05:08 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਅਧੀਨ ਗਿਆਰ੍ਹਵੀਂ ਕਲਾਸ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਸਾਲ ਕਾਲਜ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ। ਸਕੂਲ ਇੰਚਾਰਜ ਪ੍ਰੋ. ਰਮਨਦੀਪ ਕੌਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜ਼ਿਆਦਾਤਰ ਵਿਦਿਆਰਥੀਆਂ ਨੇ ਪਹਿਲੀ ਸ਼੍ਰੇਣੀ ਵਿਚ ਅੰਕ ਪ੍ਰਾਪਤ ਕੀਤੇ ਅਤੇ ਵਿਦਿਆਰਥਣਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਕਈ ਹੋਣਹਾਰ ਵਿਦਿਆਰਥੀਆਂ ਨੇ 80 ਤੋਂ 90 ਫ਼ੀਸਦੀ ਅੰਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ ਹੈ।
ਸਕੂਲ ਰਜਿਸਟਰਾਰ ਪ੍ਰੋ. ਸੁਸ਼ਮਾ ਰਾਣੀ ਨੇ ਦੱਸਿਆ ਕਿ ਆਰਟਸ, ਸਾਇੰਸ ਅਤੇ ਕਾਮਰਸ ਸਾਰੀਆਂ ਸਟਰੀਮਾਂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਸ ਵਿਚ ਆਰਟਸ ਵਿੱਚੋਂ ਰਮਨਜੀਤ ਕੌਰ ਨੇ 89.1 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਸੁਖਪ੍ਰੀਤ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਸਿਮਰਨਜੀਤ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਵਿੱਚੋਂ ਰਮਨਦੀਪ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਰਣਵੀਰ ਸਿੰਘ ੳਦੈਨ 83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਪ੍ਰਭਜੋਤ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਮੈਡੀਕਲ ਵਿੱਚੋਂ ਵੰਦਨਾ ਸਿੰਘ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਲਵਪ੍ਰੀਤ ਕੌਰ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਸਿਮਰਨ ਅਰੋੜਾ ਨੇ 89.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਨਾਨ ਮੈਡੀਕਲ ਵਿਚ ਮਨਪ੍ਰੀਤ ਕੌਰ ਨੇ 88.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਲਗਾਤਾਰ ਮਿਹਨਤ ਕਰਨ ਅਤੇ ਉੱਚੇ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਲਖਵੀਰ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਕਿਰਨਜੀਤ ਕੌਰ ਆਦਿ ਹਾਜ਼ਰ ਸਨ।