ਸੜਕ ਹਾਦਸੇ ’ਚ 2 ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Mon, 06 Apr 2026 05:10 PM (IST)
Updated Date: Tue, 07 Apr 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰਿੰਗ ਰੋਡ ਮਲੋਟ ਰੋਡ ’ਤੇ ਦੋ ਕਾਰਾਂ ਦੀ ਆਪਸ ’ਚ ਟੱਕਰ ਹੋ ਗਈ। ਹਾਦਸੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਜਸਵਿੰਦਰ ਸਿੰਘ ਅਤੇ ਸੁਸ਼ੀਲ ਵਾਸੀ ਬਾਘਾਪੁਰਾਣਾ ਵਜੋਂ ਹੋਈ।