ਸਮਾਰਟ ਫੋਨ ਤੋਂ ਬਿਨਾਂ ਨਹੀਂ ਕਰਾਂਗੇ ਕੰਮ : ਆਂਗਨਵਾੜੀ ਵਰਕਰਜ਼
ਆਂਗਣਵਾੜੀ ਵਰਕਰ ਸਮਾਰਟ ਫੋਨ ਤੋਂ ਬਿਨਾਂ ਮਾਵਾਂ
Publish Date: Mon, 06 Apr 2026 09:12 PM (IST)
Updated Date: Tue, 07 Apr 2026 04:11 AM (IST)
ਆਂਗਣਵਾੜੀ ਵਰਕਰ ਸਮਾਰਟ ਫੋਨ ਤੋਂ ਬਿਨਾਂ ਮਾਵਾਂ ਧੀਆਂ ਸਤਿਕਾਰ ਸਕੀਮ ਵਿਚ ਕੰਮ ਨਹੀਂ ਕਰਨਗੀਆਂ
ਡਾਇਰੈਕਟਰ ਦੇ ਨਾਮ ’ਤੇ ਸੀਡੀਪੀਓ ਨੂੰ ਦਿੱਤਾ ਮੰਗ ਪੱਤਰ
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਲਾਭ ਕੌਰ ਤੇ ਜਰਨਲ ਸਕੱਤਰ ਪਰਮਜੀਤ ਕੌਰ ਦੀ ਅਗਵਾਈ ਹੇਠ ਬਲਾਕ ਵੱਲੋਂ ਸੰਗਤ ਡਾਇਰੈਕਟਰ ਦੇ ਨਾਮ ’ਤੇ ਸੀਡੀਪੀਓ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ ਮੋਬਾਇਲ ਫੋਨ ਪੋਸ਼ਨ ਅਭਿਆਨ ਫੰਡਾ ਵਿਚੋਂ ਆਂਗਣਵਾੜੀ ਵਰਕਰਾਂ ਲਈ ਖਰੀਦੇ ਹਨ ਉਹ ਫੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ ਜੇਕਰ ਇਹ ਫੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਨ ਅਭਿਆਨ ਦਾ ਕੰਮ ਕਰ ਰਹੀਆਂ ਹਨ ।ਪਿਛਲੇ ਅੱਠ ਸਾਲ ਤੋਂ ਵਰਕਰਾਂ ਹੈਲਪਰਾ ਫੋਨਾਂ ਨੂੰ ਉਡੀਕ ਰਹੀਆਂ ਹਨ ਜਦ ਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫੋਨ ਦੇ ਦਿੱਤੇ ਹਨ, ਪ੍ਰੰਤੂ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ । ਜਥੇਬੰਦੀ ਨੇ ਇਹ ਵੀ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ ।ਪ੍ਰਧਾਨ ਮੰਤਰੀ ਮਾਤਰਤ ਵੰਦਨਾ ਯੋਜਨਾ ਵਿਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ। ਇਸ ਸਮੇਂ ਵੀਰਪਾਲ ਕੌਰ, ਪਰਮਿੰਦਰ ਕੌਰ, ਇੰਦਰਜੀਤ ਕੌਰ, ਸਰਬਜੀਤ ਕੌਰ, ਕਮਲ ਕੁਮਾਰੀ,ਸਤਵੰਤਪਰੀਤ ਕੌਰ, ਮਨਜੀਤ ਕੌਰ , ਗੁਰਨਾਮ ਕੌਰ, ਜਗਦੀਪ ਕੌਰ , ਸੋਨੂੰ ਪਿਸਪਾ ਦੇਵੀ, ਸੁਖਪਾਲ ਕੌਰ, ਨੀਲਮ ਗਿਰੀ ਆਦਿ ਆਗੂ ਹਾਜ਼ਰ ਸਨ।