ਵਿਸ਼ਵ ਸਿਹਤ ਦਿਵਸ ’ਤੇ ਨੌਵੇਂ ਪਾਤਿਸ਼ਾਹ ਦਾ ਮਨਾਇਆ ਪ੍ਰਕਾਸ਼ ਦਿਹਾੜਾ
ਵਿਸ਼ਵ ਸਿਹਤ ਦਿਵਸ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Tue, 07 Apr 2026 08:18 PM (IST)
Updated Date: Wed, 08 Apr 2026 04:12 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਵਿਸ਼ਵ ਸਿਹਤ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੇ ਸਿਹਤ ਸਬੰਧੀ ਭਾਸ਼ਣ ਅਤੇ ਧਾਰਮਿਕ ਕਵੀਸ਼ਰੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸੇ ਦੌਰਾਨ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਮੈਡਮ ਸਵਰਨਜੀਤ ਕੌਰ ਨੇ ਵੱਧ ਰਹੀਆਂ ਸਿਹਤ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਆਪਣੀ ਸਿਹਤ ਸਬੰਧੀ ਜਾਗਰੂਕ ਹੋਣ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਡਬਲਯੂਐਚਓ ਵਿਸ਼ਵ ਸਿਹਤ ਸੰਗਠਨ ਸੰਯੁਕਤ ਰਾਸ਼ਟਰ ਦੀ ਇਕ ਵਿਸ਼ੇਸ਼ ਏਜੰਸੀ ਹੈ, ਜੋ ਅੰਤਰਰਾਸ਼ਟਰੀ ਜਨਤਕ ਸਿਹਤ ਲਈ ਜਿੰਮੇਵਾਰ ਹੈ, ਜੋ ਸਿਹਤ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਡਾਟਾ ਵੀ ਇਕੱਠਾ ਕਰਦੀ ਹੈ। ਇਸ ਦੀ ਸਥਾਪਨਾ 7 ਅਪ੍ਰੈਲ 1950 ਨੂੰ ਹੋਈ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਤਰਨਵੀਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ ਅਤੇ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।