ਬਟੈਨੀਕਲ ਗਾਰਡਨ ਦੇ ਉਦਘਾਟਨ ਮੌਕੇ ਲਾਏ ਰੁੱਖ-ਬੂਟੇ
ਮਾਲਵਾ ਕਾਲਜ ਵਿਚ ਭਾਈ ਵੀਰ ਸਿੰਘ ਬਟੈਨੀਕਲ ਗਾਰਡਨ ਦਾ ਉਦਘਾਟਨ
Publish Date: Wed, 08 Apr 2026 08:45 PM (IST)
Updated Date: Thu, 09 Apr 2026 04:11 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬੀ ਯੂਨੀਵਰਸਿਟੀ ਟੀਪੀਡੀ ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਭਾਈ ਵੀਰ ਸਿੰਘ ਬਟੈਨੀਕਲ ਗਾਰਡਨ’ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਨਦੀਪ ਸਿੰਘ, ਰੇਂਜ ਅਫ਼ਸਰ ਜੰਗਲਾਤ, ਜ਼ਿਲ੍ਹਾ ਬਠਿੰਡਾ ਨੇ ਸ਼ਿਰਕਤ ਕਰਦੇ ਹੋਏ ਉਦਘਾਟਨ ਦੀ ਰਸਮ ਅਦਾ ਕੀਤੀ। ਇਸ ਮੌਕੇ ਰਾਊਂਡਗਲਾਸ ਫਾਊਂਡੇਸ਼ਨ ਤੋਂ ਗੁਰਪ੍ਰੀਤ ਸਿੰਘ ਤੇ ਸ਼ਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਦਘਾਟਨ ਤੋਂ ਬਾਅਦ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਡੇ ਪੱਧਰ ‘ਤੇ ਲਗਭਗ 1000 ਵਿਰਾਸਤੀ ਰੁੱਖ-ਬੂਟੇ ਲਗਾਏ। ਮੁੱਖ ਮਹਿਮਾਨ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਰਾਸਤੀ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਤੇ ਵੱਧ ਤੋਂ ਵੱਧ ਰੁੱਖ-ਬੂਟੇ ਲਾਉਣ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਵਾਤਾਵਰਨ ਸਰਵੇਖਣ ਨੂੰ ਵੱਡਾ ਬਲ ਮਿਲੇਗਾ। ਈਕੋ ਕਲੱਬ ਦੇ ਕਨਵੀਨਰ ਡਾ. ਪੂਨਮ ਸਰੀਨ ਤੇ ਡਾ. ਤੇਜਿੰਦਰ ਸਿੱਧੂ ਨੇ ਕੀਤੀ। ਵਿਦਿਆਰਥੀਆਂ ਤੇ ਸਟਾਫ਼ ਨੇ ਰੁੱਖਾਂ ਦੀ ਸੰਭਾਲ ਕਰਨ ਦੀ ਸਹੁੰ ਵੀ ਚੁੱਕੀ। ਈਕੋ ਕਲੱਬ ਦੇ ਕਨਵੀਨਰਾਂ ਵੱਲੋਂ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।