‘ਆਪ’ ਨੇ ਸਾਰੇ ਵਾਅਦੇ ਕੀਤੇ ਪੂਰੇ : ਗੁਰਦੀਪ ਡਿੱਖ
ਆਪ ਸਰਕਾਰ ਨੇ ਸਾਰੇ ਵਾਅਦੇ ਨਿਭਾਏ: ਗੁਰਦੀਪ ਡਿੱਖ
Publish Date: Wed, 08 Apr 2026 09:19 PM (IST)
Updated Date: Thu, 09 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਆਪ ਦੇ ਹਲਕਾ ਮੌੜ ਦੇ ਬਲਾਕ ਪ੍ਰਧਾਨ ਤੇ ਪਿੰਡ ਡਿੱਖ ਦੇ ਸਰਪੰਚ ਗੁਰਦੀਪ ਸਿੰਘ ਮਾਨ ਨੇ ਪੰਜਾਬੀ ਜਾਗਰਣ ਟੀਮ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਉਹ ਇਤਿਹਾਸਕ ਕੰਮ ਕਰਕੇ ਵਿਖਾਏ ਹਨ, ਜੋ ਕਾਂਗਰਸ ਤੇ ਅਕਾਲੀ ਦਲ ਵਾਲੇ ਆਪਣੀਆਂ ਸਰਕਾਰਾਂ ਦੌਰਾਨ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੀ ਤਰ੍ਹਾਂ ਨਿਭਾਏ ਜਾ ਚੁੱਕੇ ਹਨ। ਸਰਕਾਰ ਨੇ ਮਹਿਲਾਵਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਵੱਡੇ ਕਦਮ ਚੁੱਕੇ ਹਨ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਪਿੱਛੜੀਆਂ ਤੇ ਅਨੁਸੂਚਿਤ ਜਾਤੀਆਂ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ, ਜਿਸ ਨਾਲ ਘਰੇਲੂ ਆਰਥਿਕਤਾ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਰਾਜਨੀਤੀ ਵਿਚ ਇਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਕਾਗਜ਼ਾਂ ਤਕ ਸੀਮਿਤ ਨਹੀਂ ਰਹਿੰਦੇ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਦਾ ਭਰੋਸਾ ਪਾਰਟੀ ‘ਤੇ ਲਗਾਤਾਰ ਵੱਧ ਰਿਹਾ ਹੈ।