‘ਪੰਜਾਬ ਬਚਾਓ’ ਰੈਲੀ ਲਈ ਤਿਆਰੀਆਂ ਮੁਕੰਮਲ
ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਮੁਕੰਮਲ
Publish Date: Fri, 10 Apr 2026 07:28 PM (IST)
Updated Date: Sat, 11 Apr 2026 04:12 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : 11 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸਮੇਤ ਜ਼ਿਲ੍ਹੇ ਦੀ ਸਮੂਹ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਰਵੀਪ੍ਰੀਤ ਸਿੱਧੂ ਨੇ ਦੱਸਿਆ ਕਿ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਨੂੰ ਲਿਆਂਦਾ ਜਾਣ ਲਈ 200 ਤੋਂ ਵੱਧ ਬੱਸਾਂ ਅਤੇ 100 ਤੋਂ ਵੱਧ ਕਾਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਰੈਲੀ ਦਾ ਆਯੋਜਨ ਟਰੈਕਟਰ ਮੰਡੀ, ਰੋੜੀ ਰੋਡ ਨੇੜੇ ਰਵਿਦਾਸ ਚੌਂਕ ਤਲਵੰਡੀ ਸਾਬੋ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਉਠਾਇਆ ਜਾਵੇਗਾ, ਖਾਸ ਕਰਕੇ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਕਾਰਨ ਹੋ ਰਹੀਆਂ ਮੌਤਾਂ ਅਤੇ ਸੂਬੇ ਵਿਚ ਵਿਕਾਸ ਦੀ ਘਾਟ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਜਾਵੇਗਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਨਵੀਆਂ ਯੋਜਨਾਵਾਂ ਦੀ ਘਾਟ ਬਾਰੇ ਵੀ ਸਵਾਲ ਉਠਾਏ ਜਾਣਗੇ।
ਇਸ ਮੌਕੇ ਹਲਕਾ ਪ੍ਰਧਾਨ ਸਤਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਮੰਦਰ ਸਿੰਘ ਭਾਗੀਵਾਂਦਰ, ਆਕਾਸ਼ਦੀਪ ਮਿੱਡੂਖੇੜਾ, ਰਸ਼ਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਸ਼ੇਖਪੁਰਾ, ਅਮਨਦੀਪ ਸਿੰਘ ਟਾਂਡੀਆਂ, ਹਰਤਬਾਲ ਸਿੰਘ ਸੁੱਖੀ (ਨਿੱਜੀ ਸਹਾਇਕ)ਅਤੇ ਹੋਰ ਆਗੂ ਵੀ ਮੌਜੂਦ ਸਨ।