ਸੇਕਰਡ ਹਾਰਟ ਸਕੂਲ ਦੀਆਂ ਵਿਦਿਆਰਥਣਾ ਨੇ ਰਚਿਆ ਇਤਿਹਾਸ
ਪੰਜਾਬ ਦੀ ਮੈਰਿਟ ਸੂਚੀ ਵਿੱਚੋ 11ਵਾਂ ਅਤੇ 15ਵਾਂ ਲਿਆ
Publish Date: Sat, 11 Apr 2026 06:33 PM (IST)
Updated Date: Sun, 12 Apr 2026 04:12 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਸੇਕਰਡ ਹਾਰਟ ਕਾਨਵੈਂਟ ਸਕੂਲ ਸੰਗਤ ਮੰਡੀ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਅਪ੍ਰੈਲ ਨੂੰ ਅਕਾਦਮਿਕ ਸੈਸ਼ਨ 2025-26 ਦੇ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਰਸ਼ ਗੋਇਲ ਨੇ ਕੁੱਲ 600 ਅੰਕਾਂ ਵਿਚੋਂ 589 (98.17) ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿੱਚ 11ਵਾਂ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 600 ’ਚੋਂ 585 (97.50) ਫੀਸਦੀ ਅੰਕ ਪ੍ਰਾਪਤ ਕਰਕੇ 15ਵਾਂ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਐਮਡੀ ਸੁਖਪਾਲ ਸਿੰਘ ਸਿੱਧੂ ਅਤੇ ਸਟਾਫ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਗਲਾਂ ਵਿੱਚ ਹਾਰ ਪਹਿਨਾ ਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਇਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਅੱਠਵੀਂ ਕਲਾਸ ਦੇ ਇੰਚਾਰਜ ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਾਰ ਬੋਰਡ ਦੀ ਪ੍ਰੀਖਿਆ ਵਿੱਚ ਸਕੂਲ ਦੇ 23 ਵਿਦਿਆਰਥੀਆਂ ਵੱਲੋਂ ਇਮਤਿਹਾਨ ਦਿੱਤਾ ਗਿਆ ਸੀ ਜੋਂ ਸਾਰੇ ਪਹਿਲੀ ਪੁਜੀਸ਼ਨ ਵਿਚ ਪਾਸ ਹੋਏ ਹਨ। ਇਸ ਮੌਕੇ ਸਕੂਲ ਦੇ ਐਮਡੀ ਸੁਖਪਾਲ ਸਿੰਘ ਸਿੱਧੂ, ਪ੍ਰਿੰਸੀਪਲ ਰਾਜਵਿੰਦਰ ਕੁਮਾਰ, ਮੈਡਮ ਭਿੰਦਰ ਕੋਰ ਸਿੱਧੂ, ਮੈਡਮ ਸੁਖਜੀਤ ਕੌਰ, ਮੈਡਮ ਰਾਜਵੀਰ ਕੌਰ, ਮੈਡਮ ਮਨਪ੍ਰੀਤ ਕੌਰ,ਅਤੇ ਮੈਡਮ ਹਰਪ੍ਰੀਤ ਕੌਰ, ਹਾਜ਼ਰ ਸਨ।