ਕ੍ਰਿਸ਼ਨ ਸਿੰਘ ਭਾਗੀਵਾਂਦਰ ਬਣੇ ਬਲਾਕ ਪ੍ਰਧਾਨ
ਕ੍ਰਿਸ਼ਨ ਸਿੰਘ ਭਾਗੀਵਾਂਦਰ ਬਣੇ ਬਲਾਕ ਪ੍ਰਧਾਨ
Publish Date: Thu, 16 Apr 2026 04:07 PM (IST)
Updated Date: Thu, 16 Apr 2026 04:09 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਦੌਰਾਨ ਹਲਕਾ ਤਲਵੰਡੀ ਸਾਬੋ ਲਈ ਇਕ ਵਾਰ ਫਿਰ ਭਰੋਸੇਯੋਗ ਤੇ ਮਿਹਨਤੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਤੀਸਰੀ ਵਾਰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਕਾਂਗਰਸ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦਿਖਾਈ ਦੇ ਰਹੀ ਹੈ। ਕ੍ਰਿਸ਼ਨ ਸਿੰਘ ਭਾਗੀਵਾਂਦਰ ਪਾਰਟੀ ਦੇ ਉਨ੍ਹਾਂ ਆਗੂਆਂ ਵਿੱਚੋਂ ਇਕ ਹਨ, ਜੋ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਮਜ਼ਬੂਤ ਸਬੰਧ ਬਣਾਏ ਹੋਏ ਹਨ। ਉਨ੍ਹਾਂ ਦੀ ਲਗਨ, ਸਚਾਈ ਅਤੇ ਨਿਸ਼ਠਾ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਜਤਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਸਾਥੀਆਂ ਵਿਚ ਸ਼ੁਮਾਰ ਕੀਤੇ ਜਾਂਦੇ ਹਨ। ਆਪਣੀ ਨਿਯੁਕਤੀ ‘ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਅਤੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਸਮੇਤ ਸਮੂਹ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ’ਤੇ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਇਸ ਦੇ ਨਾਲ ਹੀ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਪਰਲੇ ਪੱਧਰ ’ਤੇ ਉਠਾ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ।