ਕਣਕ ਖਰੀਦ ’ਚ ਕੋਈ ਕਮੀ ਨਹੀਂ ਰਹੇਗੀ : ਬਲਕਾਰ ਸਿੰਘ ਸਿੱਧੂ
ਕਣਕ ਖਰੀਦ ‘ਚ ਕੋਈ ਕਮੀ ਨਹੀਂ ਰਹੇਗੀ: ਬਲਕਾਰ ਸਿੰਘ ਸਿੱਧੂ
Publish Date: Thu, 16 Apr 2026 04:16 PM (IST)
Updated Date: Thu, 16 Apr 2026 04:18 PM (IST)

- ਵਿਧਾਇਕ ਸਿੱਧੂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਅਨਾਜ ਮੰਡੀ ਰਾਮਪੁਰਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਲੁੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਦੀ ਕਦਰ ਕਰਦੀ ਹੈ ਅਤੇ ਫਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ, ਇਸ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਮੰਡੀ ਵਿਚ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਹੂਲਤਾਂ, ਬੈਠਕ ਦੀ ਵਿਵਸਥਾ, ਸਫ਼ਾਈ ਪ੍ਰਬੰਧ ਅਤੇ ਤੋਲ ਪ੍ਰਣਾਲੀ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐੱਸਡੀਐੱਮ ਵੀਰਪਾਲ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ‘ਆਪ’ ਆਗੂ ਰੌਬੀ ਬਰਾੜ, ਗੁਰਭਜਨ ਸਿੰਘ ਢਿੱਲੋਂ, ਮਾਰਕੀਟ ਕਮੇਟੀ ਦੇ ਅਧਿਕਾਰੀ, ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। ਕਿਸਾਨਾਂ ਨੇ ਸਰਕਾਰੀ ਖ਼ਰੀਦ ਦੀ ਸ਼ੁਰੂਆਤ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਉਮੀਦ ਪ੍ਰਗਟਾਈ ਕਿ ਇਸ ਵਾਰ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਪੂਰੀ ਹੋਵੇਗੀ।