ਦਸਵੀਂ ਦੇ ਨਤੀਜਿਆਂ ’ਚ ਸੇਂਟ ਜ਼ੇਵੀਅਰ ਦਾ ਦਬਦਬਾ
ਦਸਵੀਂ ਨਤੀਜਿਆਂ ’ਚ ਸੇਂਟ ਜ਼ੇਵੀਅਰ ਦਾ ਦਬਦਬਾ
Publish Date: Thu, 16 Apr 2026 04:21 PM (IST)
Updated Date: Thu, 16 Apr 2026 04:24 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ : ਫੂਲਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸੇਂਟ ਜ਼ੇਵੀਅਰ ਸਕੂਲ ਰਾਮਪੁਰਾ ਫੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਨੇ ਦੱਸਿਆ ਕਿ ਵਿਦਿਆਰਥੀ ਕੁਨਾਲ ਬਾਂਸਲ ਨੇ 99.4 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਜ਼ਿਲ੍ਹਾ ਬਠਿੰਡਾ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸ਼ਕਸਮ ਬੱਤਰਾ ਨੇ 99.2 ਫ਼ੀਸਦੀ ਨੰਬਰਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਸ਼ਕਸਮ ਗਰਗ, ਅਵਨੀਸ ਸ਼ਰਮਾ, ਪ੍ਰਭਸ਼ਰਨ ਕੌਰ, ਗੁਰਅਸੀਸ ਕੌਰ ਅਤੇ ਸਿਮਰਨ ਨੇ 99 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 49 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅਤੇ 83 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕੋਆਰਡੀਨੇਟਰ ਪ੍ਰੇਮ ਲਤਾ ਅਤੇ ਅੰਜੂ ਬਾਲਾ ਸਮੇਤ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ।