ਐੱਮਏ ਅੰਗਰੇਜ਼ੀ ਦੀ ਵਿਦਿਆਰਥਣ ਨੂੰ ਗੋਲਡ ਮੈਡਲ ਭੇਟ
41ਵੀ ਕਨਵੋਕੇਸ਼ਨ 'ਤੇ ਐਮਏ ਅੰਗਰੇਜ਼ੀ ਦੀ ਵਿਦਿਆਰਥਣ ਨੂੰ ਗੋਲਡ ਮੈਡਲ ਦਿੱਤਾ
Publish Date: Fri, 17 Apr 2026 08:04 PM (IST)
Updated Date: Sat, 18 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਡਾ. ਜਗਦੀਪ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੀ ਐਮਏ. ਅੰਗਰੇਜ਼ੀ ਦੀ ਵਿਦਿਆਰਥਣ ਪ੍ਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41 ਵੀਂ ਕਨਵੋਕੇਸ਼ਨ ਦੌਰਾਨ ਗੋਲਡ ਮੈਡਲ ਤੇ ਡਿਗਰੀ ਪ੍ਰਾਪਤ ਹੋਈ। ਪ੍ਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐੱਮਏ. ਅੰਗਰੇਜ਼ੀ ਦੀ ਪ੍ਰੀਖਿਆ ’ਚ ਟਾਪ ਕੀਤਾ ਸੀ। ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰਨੀਤ ਤੋਂ ਮਾਰਗਦਰਸ਼ਨ ਲੈਣ ਲਈ ਕਿਹਾ ਤਾਂ ਜੋ ਭਵਿੱਖ ’ਚ ਉਹ ਵੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਪ੍ਰਾਪਤ ਕਰ ਸਕਣ। ਡਾ. ਨਵਦੀਪ ਕੌਰ ਨੇ ਦੱਸਿਆ ਕਿ 1984 ਤੋਂ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਦਾ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਐੱਮਏ. ਪੰਜਾਬੀ, ਅੰਗਰੇਜ਼ੀ ਤੇ ਅਰਥ ਸ਼ਾਸਤਰ ਦੇ ਕੋਰਸ ਪ੍ਰਦਾਨ ਕਰਕੇ ਬਠਿੰਡਾ ਖੇਤਰ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਪ੍ਰਨੀਤ ਨੇ ਪੋਸਟ ਗ੍ਰੈਜੂਏਟਿਡ ਸਟੱਡੀਜ਼ ਵਿਭਾਗ ਵੱਲੋਂ ਪ੍ਰਦਾਨ ਕੀਤੀ ਗਈ ਭੂਮਿਕਾ ਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਪੜ੍ਹਾਈ ਅਤੇ ਖੋਜ ਲਈ ਵਧੀਆ ਮਾਹੌਲ ਪ੍ਰਦਾਨ ਕਰਦਾ ਹੈ। ਵਿਭਾਗ ਦੇ ਸਮੂਹ ਸਟਾਫ ਅਤੇ ਮੁਖੀ ਡਾ. ਨਵਦੀਪ ਕੌਰ ਵੱਲੋਂ ਪ੍ਰਨੀਤ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਹੋਰ ਵੀ ਬੁਲੰਦੀਆਂ ਪ੍ਰਾਪਤ ਕਰਨ ਲਈ ਸ਼ੁਭ ਇਛਾਵਾਂ ਦਿੱਤੀਆਂ ਗਈਆਂ।ੳਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰਨੀਤ ਕੌਰ ਤੋਂ ਪੇਰਨਾ ਲੈ ਕੇ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣਾ ਚਾਹੀਦਾ ਹੈ।