ਗਲੋਬਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਾਨਦਾਰ ਨਤੀਜਿਆਂ ਨਾਲ ਗਲੋਬਲ ਡਿਸਕਵਰੀ ਸਕੂਲ ਦੀ ਗੂੰਜ
Publish Date: Sat, 18 Apr 2026 06:26 PM (IST)
Updated Date: Sun, 19 Apr 2026 04:12 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਡੂਬੀਕਨਜ਼ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਸੈਸ਼ਨ 2025–26 ਦੀਆਂ ਪ੍ਰੀਖਿਆਵਾਂ ਵਿੱਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਵੱਡੀ ਉਪਲਬਧੀ ਦਰਜ ਕੀਤੀ ਹੈ। ਇਸ ਸ਼ਾਨਦਾਰ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ ਹੈ। ਪ੍ਰਿੰਸੀਪਲ ਕਾਵਿਆ ਅਸੀਜਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਜਸਮੀਨ ਕੌਰ ਨੇ 98 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੁਖਪ੍ਰੀਤ ਕੌਰ ਨੇ 96.8 ਫ਼ੀਸਦੀ ਨਾਲ ਦੂਜਾ ਅਤੇ ਸੁਖਮਨਦੀਪ ਸਿੰਘ ਨੇ 95.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਤਜਵੀਰ ਕੌਰ 92.6 ਫ਼ੀਸਦੀ, ਜਸਮੀਨ ਕੌਰ 90.4 ਫ਼ੀਸਦੀ, ਜਾਨਵੀ 89.6 ਫ਼ੀਸਦੀ, ਅਕਸ਼ਿਤ ਬੱਬਰ 89 ਫ਼ੀਸਦੀ, ਹਰਨੂਰ ਕੌਰ 88.4 ਫ਼ੀਸਦੀ ਅਤੇ ਜਸਲੀਨ ਕੌਰ 88.2 ਫ਼ੀਸਦੀ ਨੇ ਵੀ ਸ਼ਾਨਦਾਰ ਨਤੀਜੇ ਹਾਸਲ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਕ ਮੰਡਲ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਇੰਜੀਨੀਅਰ ਕਮਲੇਸ਼ ਸਰਾਫ਼ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ, ਸਗੋਂ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਵੀ ਹੈ।