ਗੁਰੂ ਨਾਨਕ ਦੇਵ ਸਕੂਲ ਦੇ ਵਿਦਿਆਰਥੀ ਸਨਮਾਨਿਤ
ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
Publish Date: Sat, 18 Apr 2026 07:16 PM (IST)
Updated Date: Sun, 19 Apr 2026 04:13 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟੇਸ਼ਨ ਬਠਿੰਡਾ ਦਾ ਨਤੀਜਾ 100 ਫੀਸਦੀ ਰਿਹਾ ਹੈ। ਪ੍ਰਿੰਸੀਪਲ ਲਖਵੀਰ ਕੌਰ ਚੱਠਾ ਨੇ ਦੱਸਿਆ ਕਿ ਕਲਾਸ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ। ਜਿਸ ਵਿੱਚੋਂ ਭਾਵਨਾ ਨੇ 92 ਫੀਸਦੀ, ਅਬਦੁੱਲ ਸਮਾਦ ਨੇ 90 ਫੀਸਦੀ ਅਤੇ ਮੁਹੰਮਦ ਅਦਨਾਨ ਨੇ 89 ਫੀਸਦੀ ਅੰਕ ਪ੍ਰਾਪਤ ਕੀਤੇ। ਇਹਨਾਂ ਵਿਦਿਆਰਥੀਆਂ ਨੇ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਅਤੇ ਪ੍ਰਿੰਸੀਪਲ ਮੈਡਮ ਚੱਠਾ ਵੱਲੋਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਤਜ਼ਰਬੇਕਾਰ ਤੇ ਮਿਹਨਤੀ ਸਟਾਫ਼ ਦੀ ਬਦੌਲਤ ਰਿਹਾ ਹੈ। ਪਹਿਲੇ ਨੰਬਰ ’ਤੇ ਆਉਣ ਵਾਲੀ ਲੜਕੀ ਭਾਵਨਾ ਨੂੰ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਪ੍ਰਧਾਨ ਅਮਰਜੀਤ ਮਹਿਤਾ, ਪ੍ਰਬੰਧਕ ਕਮੇਟੀ ਪ੍ਰਧਾਨ ਸਰਦਾਰ ਕਰਨੈਲ ਸਿੰਘ ਚਹਿਲ ਅਤੇ ਸਕੂਲ ਪ੍ਰਿੰਸੀਪਲ ਲਖਵੀਰ ਕੌਰ ਚੱਠਾ ਨੇ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੂੰ ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਆਉਣ ’ਤੇ ਬਹੁਤ ਬਹੁਤ ਮੁਬਾਰਕਬਾਦ ਦਿੱਤੀ। ਭਵਿੱਖ ਵਿੱਚ ਇਸ ਤੋ ਵੀ ਸ਼ਾਨਦਾਰ ਨਤੀਜੇ ਆਉਣ ਉਮੀਦ ਜਿਤਾਈ। ਪ੍ਰਬੰਧਕ ਕਮੇਟੀ ਨੂੰ ਆਪਣੇ ਸਮੂਹ ਸਟਾਫ ’ਤੇ ਬਹੁਤ ਜ਼ਿਆਦਾ ਮਾਣ ਹੈ।