ਐਡਵੋਕੇਟ ਜੱਸ ਕਾਂਗਰਸ ਦੇ ਬਣੇ ਸਪੈਸ਼ਲ ਇਨਵਾਇਟੀ ਮੈਂਬਰ
ਐਡਵੋਕੇਟ ਜੱਸ ਬੱਜੋਆਣਾ ਕਾਂਗਰਸ ਦੇ ਸਪੈਸ਼ਲ ਇਨਵਾਇਟੀ ਮੈਂਬਰ ਨਿਯੁਕਤ
Publish Date: Sat, 18 Apr 2026 07:17 PM (IST)
Updated Date: Sun, 19 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੂੰ ਕਾਂਗਰਸ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਉਨ੍ਹਾਂ ਨੂੰ ਕਾਂਗਰਸ ਦਾ ਸਪੈਸ਼ਲ ਇਨਵਾਇਟੀ ਮੈਂਬਰ ਨਿਯੁਕਤ ਕੀਤਾ ਹੈ। ਉਹ ਪਹਿਲਾਂ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਦੇ ਤੌਰ ’ਤੇ ਵੀ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਲਗਨ, ਜਨਤਾ ਨਾਲ ਨਜ਼ਦੀਕੀ ਅਤੇ ਮਜ਼ਬੂਤ ਸੰਗਠਨਕ ਯੋਗਤਾਵਾਂ ਨੂੰ ਦੇਖਦਿਆਂ ਕਾਂਗਰਸ ਲੀਡਰਸ਼ਿਪ ਵੱਲੋਂ ਉਨ੍ਹਾਂ ‘ਤੇ ਇਕ ਵਾਰ ਫਿਰ ਭਰੋਸਾ ਜਤਾਇਆ ਗਿਆ ਹੈ। ਸਪੈਸ਼ਲ ਇਨਵਾਇਟੀ ਮੈਂਬਰ ਵਜੋਂ ਨਿਯੁਕਤੀ ਨਾਲ ਐਡਵੋਕੇਟ ਜੱਸ ਹੁਣ ਪਾਰਟੀ ਦੇ ਮਹੱਤਵਪੂਰਨ ਫ਼ੈਸਲਿਆਂ ਅਤੇ ਮੀਟਿੰਗਾਂ ਵਿੱਚ ਆਪਣੀ ਭੂਮਿਕਾ ਨਿਭਾਉਣਗੇ। ਇਸ ਕਮੇਟੀ ਵਿੱਚ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਹੋਰ ਤਜਰਬੇਕਾਰ ਸੀਨੀਅਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਉਨ੍ਹਾਂ ਦੀ ਸਿਆਸੀ ਸਮਝ ਅਤੇ ਅਨੁਭਵ ਨੂੰ ਅਹਿਮੀਅਤ ਦੇ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਰਾਮਪੁਰਾ ਫੂਲ ਹਲਕੇ ਵਿੱਚ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਵਰਕਰਾਂ ਦਾ ਕਹਿਣਾ ਹੈ ਕਿ ਜੱਸ ਹਮੇਸ਼ਾਂ ਜ਼ਮੀਨੀ ਪੱਧਰ ‘ਤੇ ਸਰਗਰਮ ਰਹੇ ਹਨ ਤੇ ਲੋਕਾਂ ਦੇ ਮਸਲਿਆਂ ਨੂੰ ਉੱਠਾਉਣ ਵਿੱਚ ਅੱਗੇ ਰਹਿੰਦੇ ਹਨ। ਇਸ ਮੌਕੇ ਐਡਵੋਕੇਟ ਜੱਸ ਬੱਜੋਆਣਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਰੱਖੇ ਭਰੋਸੇ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਜ਼ਿਆਦਾ ਮਿਹਨਤ ਨਾਲ ਕੰਮ ਕਰਨਗੇ।