ਪੀਸੀਆਰ ਦੇ ਏਐੱਸਆਈ ਸੰਜੀਵ ਕੁਮਾਰ ਸਨਮਾਨਿਤ
ਇਮਾਨਦਾਰੀ ਨਾਲ ਡਿਊਟੀ ਕਰਨ ਵਾਲੇ ਪੀਸੀਆਰ ਦੇ ਏਐਸਆਈ ਸੰਜੀਵ ਕੁਮਾਰ ਸਨਮਾਨਿਤ
Publish Date: Sat, 18 Apr 2026 07:20 PM (IST)
Updated Date: Sun, 19 Apr 2026 04:13 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਪੀਸੀਆਰ ਦੇ ਏਐਸਆਈ ਸੰਜੀਵ ਕੁਮਾਰ ਨੂੰ ਬਠਿੰਡਾ ਦੀ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪੁਲਿਸ ਵਿਭਾਗ ਵਿੱਚ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਅਤੇ ਤੁਰੰਤ ਕਾਰਵਾਈ ਲਈ ਜਾਣੇ ਜਾਂਦੇ ਸੰਜੀਵ ਕੁਮਾਰ ਨੂੰ ਇਸ ਮੌਕੇ ਸੀਸੀ-3 ਸਰਟੀਫਿਕੇਟ ਅਤੇ 11 ਹਜ਼ਾਰ ਦੀ ਨਕਦ ਰਾਸ਼ੀ ਦੇ ਕੇ ਨਿਵਾਜਿਆ ਗਿਆ। ਐਸਐਸਪੀ ਕਿਹਾ ਕਿ ਸੰਜੀਵ ਕੁਮਾਰ ਵਰਗੇ ਕਰਮਚਾਰੀ ਪੁਲਿਸ ਵਿਭਾਗ ਦੀ ਸ਼ਾਨ ਹਨ, ਜੋ ਹਰ ਸਮੇਂ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪੀਸੀਆਰ ਟੀਮ ਦਾ ਕੰਮ ਬਹੁਤ ਸੰਵੇਦਨਸ਼ੀਲ ਹੁੰਦਾ ਹੈ, ਕਿਉਂਕਿ ਕਿਸੇ ਵੀ ਘਟਨਾ ਜਾਂ ਵਾਰਦਾਤ ਦੇ ਸਮੇਂ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੁੰਦੀ ਹੈ। ਇਸ ਮਾਮਲੇ ’ਚ ਸੰਜੀਵ ਕੁਮਾਰ ਨੇ ਹਮੇਸ਼ਾਂ ਆਪਣੇ ਫਰਜ਼ ਨੂੰ ਬੇਹਤਰੀਨ ਢੰਗ ਨਾਲ ਨਿਭਾਇਆ ਹੈ। ਜ਼ਿਕਰਯੋਗ ਹੈ ਕ ਜਦੋਂ ਵੀ ਸ਼ਹਿਰ ਵਿੱਚ ਕਿਸੇ ਵਾਰਦਾਤ ਜਾਂ ਘਟਨਾ ਦੀ ਸੂਚਨਾ ਮਿਲਦੀ ਹੈ, ਤਾਂ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੀਸੀਆਰ ਟੀਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚਦੀ ਹੈ ਅਤੇ ਸਥਿਤੀ ਨੂੰ ਸੰਭਾਲਣ ਲਈ ਤੁਰੰਤ ਕਾਰਵਾਈ ਕਰਦੀ ਹੈ। ਉਨ੍ਹਾਂ ਦੀ ਇਹ ਤਿਆਰੀ ਅਤੇ ਜ਼ਿੰਮੇਵਾਰੀ ਭਾਵਨਾ ਹੋਰ ਪੁਲਿਸ ਮੁਲਾਜ਼ਮਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਸੰਜੀਵ ਕੁਮਾਰ ਨੇ ਐੱਸਐੱਸਸਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਤੇ ਇਸ ਨਾਲ ਉਨ੍ਹਾਂ ਨੂੰ ਹੋਰ ਵਧੀਆ ਕੰਮ ਕਰਨ ਦੀ ਪ੍ਰੇਰਣਾ ਮਿਲੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ। ਉਨ੍ਹਾਂ ਦੀ ਡਿਊਟੀ ਦੇ ਨਾਲ-ਨਾਲ ਸਮਾਜ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਜ਼ਿਕਰਯੋਗ ਹੈ ਸੰਜੀਕ ਕੁਮਾਰ ਪੁਲਿਸ ਵਿਭਾਗ ਵੱਲੋਂ ਪਹਿਲਾਂ ਹੀ ਕਈ ਮਾਨ ਸਨਮਾਨ ਮਿਲ ਚੁੱਕੇ ਹਨ।