ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਗ੍ਰਿਫ਼ਤਾਰ

ਦੀਪਕ ਸ਼ਰਮਾ, ਪੰਜਾਬੀ ਜਾਗਰਣ
ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 399.45 ਗ੍ਰਾਮ ਹੈਰੋਇਨ, 160 ਨਸ਼ੀਲੀਆਂ ਗੋਲੀਆਂ ਅਤੇ 19500 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਬੰਗੀ ਨਗਰ ਬਠਿੰਡਾ ਨੇੜੇ ਇਕ ਸ਼ੱਕੀ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਦੋਸ਼ਣ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਸੁਮਨ ਰਾਣੀ ਵਾਸੀ ਬੰਗੀ ਨਗਰ ਵਜੋਂ ਹੋਈ ਹੈ ਪ੍ਰੰਤੂ ਬਾਅਦ ’ਚ ਦੋਸ਼ਣ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਥਰਮਲ ਦੀ ਪੁਲਿਸ ਨੇ ਲਾਲ ਕੁਆਟਰ ਥਰਮਲ ਨੇੜੇ ਨਾਕੇਬੰਦੀ ਦੌਰਾਨ ਮੁਲਜ਼ਮ ਦਵਿੰਦਰ ਸਿੰਘ ਵਾਸੀ ਵਿਸ਼ਵਾਸ ਕਾਲੋਨੀ ਨੂੰ 1.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਪ੍ਰੰਤੂ ਬਾਅਦ ’ਚ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਇਸ ਤਰ੍ਹਾਂ ਹੀ ਥਾਣਾ ਕੈਂਟ ਪੁਲਿਸ ਨੇ ਮੇਨ ਬਰਨਾਲਾ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਗਈ ਤਾਂ ਉਸ ਕੋਲੋਂ 36 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਮੌੜ ਨਾਭਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ। ਥਾਣਾ ਭਗਤਾ ਭਾਈਕਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਬਖ਼ਤੌਰ ਸਿੰਘ ਵਾਸੀ ਆਕਲੀਆ ਜਲਾਲ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਫੂਲ ਪੁਲਿਸ ਨੇ ਪਿੰਡ ਭਾਈਰੂਪਾ ਤੋਂ ਮੁਲਜ਼ਮ ਜੈਕੀ ਕੁਮਾਰ ਅਤੇ ਗੁਲਾਬ ਸਿੰਘ ਨੂੰ 4.10 ਗ੍ਰਾਮ ਹੈਰੋਇਨ ਅਤੇ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮਹਿਰਾਜ ਨੂੰ 40 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸੇ ਥਾਣੇ ਦੀ ਪੁਲਿਸ ਨੇ ਪਿੰਡ ਮਹਿਰਾਜ ਤੋਂ ਮੁਲਜ਼ਮ ਰੇਸ਼ਮ ਸਿੰਘ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਥਾਣੇ ਦੀ ਪੁਲਿਸ ਨੇ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਰਾਮਪੁਰਾ ਮੰਡੀ ਨੇੜੇ ਮੁਲਜ਼ਮ ਲਖਵਿੰਦਰ ਸਿੰਘ ਵਾਸੀ ਰਾਮਪੁਰਾ ਨੂੰ 2 ਗ੍ਰਾਮ ਹੈਰੋਇਨ ਅਤੇ 19 500 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਸ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਜੈਦ ਨੇੜੇੇ ਮੁਲਜ਼ਮ ਜਸਪਾਲ ਸਿੰਘ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਥਾਣਾ ਸੰਗਤ ਪੁਲਿਸ ਨੇ ਨਰ ਸਿੰਘ ਕਲੋਨੀ ਨੇੜੇ ਗਸ਼ਤ ਦੌਰਾਨ ਰਜਿੰਦਰ ਕੁਮਾਰ ਵਾਸੀ ਫੁੱਲੋਂ ਮਿੱਠੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਥਾਣਾ ਨੇਹੀਆਂਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਗੁਰਦੀਪ ਸਿੰਘ ਵਾਸੀ ਮਹਿਮਾ ਸਰਜਾ ਦਾ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।