ਵਿਧਾਇਕ ਸਿੱਧੂ ਅਨਾਜ ਮੰਡੀਆਂ ਦਾ ਤੂਫਾਨੀ ਦੌਰਾ ਕੀਤਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨੀ ਨਾ ਆਉਣ ਦੇਣ ਸਬੰਧੀ ਅਧਿਕਾਰੀਆਂ ਨਿਰਦੇਸ਼
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਹਲਕਾ ਵਿਧਾਇਕ ਬਲਕਾਰ ਸਿੱਧੂ ਵੱਲੋਂ ਹਲਕੇ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਭਾਈਕਾ, ਜਲਾਲ, ਭਗਤਾ ਭਾਈਕਾ, ਕੋਠਾਗੁਰੂ, ਦਿਆਲਪੁਰਾ ਮਿਰਜ਼ਾ ਆਦਿ ਦਾਣਾ ਮੰਡੀਆਂ ਦਾ ਤੂਫਾਨੀ ਦੌਰਾ ਕਰਕੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਵਿਧਾਇਕ ਸਿੱਧੂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ। ਉਨ੍ਹਾਂ ਖਾਸ ਤੌਰ ‘ਤੇ ਮੰਡੀਆਂ ਵਿਚ ਪੀਣ ਯੋਗ ਸਾਫ ਪਾਣੀ, ਬੈਠਣ ਲਈ ਛਾਂਦਾਰ ਸੈੱਡ, ਲਾਈਟਾਂ ਦਾ ਪੂਰਨ ਪ੍ਰਬੰਧ, ਸਫਾਈ ਅਤੇ ਬਾਰਦਾਨੇ ਦੀ ਪੂਰੀ ਉਪਲਬਧਤਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ। ਉਨ੍ਹਾਂ ਮੰਡੀਆਂ ਵਿਚ ਤੋਲ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ, ਕਣਕ ਦੀ ਢੇਰੀਆਂ ਦੀ ਸਮੇਂ ਸਿਰ ਲਿਫਟਿੰਗ, ਅਤੇ ਕਿਸਾਨਾਂ ਨੂੰ ਬੇਲੋੜੀ ਦੇਰੀ ਤੋਂ ਬਚਾਉਣ ਲਈ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਅਵਿਵਸਥਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਖਰੀਦ ਤੋਂ ਬਾਅਦ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਅਦਾਇਗੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਸਿੱਧੂ ਨੇ ਮੌਕੇ ’ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ਼ ਮੰਗ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਹਰ ਤਰ੍ਹਾਂ ਦੀ ਬੁਨਿਆਦੀ ਅਤੇ ਜ਼ਰੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਅਧਿਕਾਰੀਆਂ ਵੱਲੋਂ ਵਿਧਾਇਕ ਨੂੰ ਭਰੋਸਾ ਦਿਵਾਇਆ ਗਿਆ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਸੁਵਿਧਾ ਨੂੰ ਪਹਿਲ ਦੇ ਕੇ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਅੰਮ੍ਰਿਤਪਾਲ ਸਿੰਘ ਸਕੱਤਰ, ਬੂਟਾ ਸਿੰਘ ਜਲਾਲ, ਰਾਜਵਿੰਦਰ ਸਿੰਘ ਗਿੱਲ ਹਲਕਾ ਕੋਆਰਡੀਨੇਟਰ, ਸਰਪੰਚ ਜਸਵਿੰਦਰ ਸਿੰਘ ਲਾਡੀ, ਗੁਰਜੀਵਨ ਸਿੰਘ, ਸ਼ੇਰ ਬਹਾਦਰ ਧਾਲੀਵਾਲ ਪ੍ਰਧਾਨ ਟਰੱਕ ਯੂਨੀਅਨ, ਜਗਸੀਰ ਸਿੰਘ ਸੀਰਾ ਪੰਨੂ, ਜਸਕਰਨ ਸਿੰਘ ਬਲਾਕ ਪ੍ਰਧਾਨ, ਸਰਬਜੀਤ ਸਿੰਘ ਕੋਲੌਕੇ, ਮਹਿਲਾ ਜਵੰਦਾ,ਬਿੰਦਰ ਸਿੰਘ ਖਾਨਦਾਨ ਬਲਾਕ ਪ੍ਰਧਾਨ, ਕੈਪਟਨ ਕੁਲਵੰਤ ਸਿੰਘ, ਸੁਰਜੀਤ ਸਿੰਘ ਰੌਲਕਾ, ਜਸਵੀਰ ਸਿੰਘ ਸਾਬਕਾ ਕੌਂਸਲਰ, ਗੁਰਤੇਜ ਸਿੰਘ ਗੇਜਾ, ਦੀਪ ਜੰਡੂ, ਨਾਜਮ ਭੁੱਲਰ, ਗੁਰਚਰਨ ਸਿੰਘ ਫੌਜੀ, ਤਰਸੇਮ ਸਿੰਘ ਸੇਮਾ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।