ਦਾਜ ਲਈ ਤੰਗ ਕਰਨ ’ਤੇ ਮਾਮਲਾ ਦਰਜ
ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ
Publish Date: Sat, 25 Apr 2026 04:57 PM (IST)
Updated Date: Sun, 26 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ. ਬਠਿੰਡਾ : ਸਥਾਨਕ ਸ਼ਹਿਰ ਦੇ ਰਹਿਣ ਵਾਲੇ ਇਕ ਪਰਿਵਾਰ ਵੱਲੋਂ ਆਪਣੀ ਧੀ ਦੇ ਪਤੀ ਖ਼ਿਲਾਫ਼ ਦਾਜ ਲਈ ਤੰਗ ਕਰਨ ਦੇ ਇਲਜ਼ਾਮ ਹੇਠ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਲੜਕੀ ਦਾ ਵਿਆਹ ਕੁਝ ਸਮਾਂ ਪਹਿਲਾਂ ਸਥਾਨਕ ਸ਼ਹਿਰ ਦੇ ਰਹਿਣ ਵਾਲੇ ਦੀਪਕ ਸਿੰਘ ਨਾਮੀ ਨੌਜਵਾਨ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸਦਾ ਪਤੀ ਦਾਜ ਦੀ ਮੰਗ ਨੂੰ ਲੈ ਕੇ ਲੜਕੀ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਕਰਨ ਲੱਗ ਪਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਕਈ ਵਾਰ ਪੰਚਾਇਤਾਂ ਵੀ ਹੋਈਆਂ ਤਾਂ ਜੋ ਘਰ ਵੱਸਦਾ ਰਹੇ, ਪਰ ਧੀ ਦਾ ਪਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਜਦੋਂ ਪਾਣੀ ਸਿਰ ਤੋਂ ਉੱਪਰ ਲੰਘ ਗਿਆ ਤਾਂ ਧੀ ਦੇ ਪਰਿਵਾਰ ਨੂੰ ਇਨਸਾਫ਼ ਲਈ ਪੁਲਿਸ ਦਾ ਦਰਵਾਜ਼ਾ ਖੜਕਾਉਣਾ ਪਿਆ। ਮਹਿਲਾ ਥਾਣਾ ਬਠਿੰਡਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਪਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।