ਪ੍ਰਕਾਸ਼ ਸਿੰਘ ਬਾਦਲ ਸਦਾ ਪੰਜਾਬ, ਪੰਜਾਬੀਅਤ ਤੇ ਪੰਥ ਨੂੰ ਸਦਾ ਸਮਰਪਿਤ ਰਹੇ: ਬਲਬੀ ਢਿੱਲੋਂ

-ਮਰਹੂਮ ਮੁੱਖ ਮੰਤਰੀ ਬਾਦਲ ਦੀ ਤੀਜੀ ਬਰਸੀ ’ਤੇ ਅਕਾਲੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਮਹਾਨ ਸੇਵਾਦਾਰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਮੌਕੇ ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਮਰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਨੇ ਹਲਕਾ ਇੰਚਾਰਜ਼ ਬਠਿੰਡਾ ਸ਼ਹਿਰ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਲਿਆ।
ਇਸ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਰਾਜਨੀਤੀ ਦੀ ਯੂਨੀਵਰਸਿਟੀ ਕਿਹਾ ਜਾਵੇ ਤਾਂ ਇਹ ਕੋਈ ਅਤਕਥਨੀ ਨਹੀਂ ਹੈ। ਉਹ ਪੰਜਾਬ ਦੀ ਰਾਜਨੀਤੀ ਦਾ ਇਕ ਮਹਾਨ ਅਤੇ ਦੂਰਦਰਸ਼ੀ ਚਿਹਰਾ ਸਨ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਉਹ ਆਗੂ ਸਨ, ਜਿਨ੍ਹਾਂ ਨੂੰ ਪੰਜਾਬ ਦੇ ਹਰ ਵਰਗ ਵੱਲੋਂ ਦਿਲੋਂ ਪਿਆਰ ਅਤੇ ਸਤਿਕਾਰ ਮਿਲਿਆ। ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਉਣਾ ਉਨ੍ਹਾਂ ਦੀ ਲੋਕਪ੍ਰਿਅਤਾ ਤੇ ਲੋਕਾਂ ਦੇ ਭਰੋਸੇ ਦਾ ਵੱਡਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਤੇ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤੀ। ਉਨ੍ਹਾਂ ਨੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬੇਅੰਤ ਯਤਨ ਕੀਤੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ। ਇਕਬਾਲ ਸਿੰਘ ਢਿੱਲੋ ਨੇ ਕਿਹਾ ਕਿ ਬਾਦਲ ਸਾਹਿਬ ਨੇ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੀ ਵੱਡੇ ਬਦਲਾਅ ਵੇਖਣ ਨੂੰ ਮਿਲੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਾਦਗੀ, ਨਿਮਰਤਾ ਤੇ ਲੋਕਾਂ ਨਾਲ ਨਿੱਜੀ ਜੁੜਾਅ ਉਨ੍ਹਾਂ ਨੂੰ ਹੋਰ ਆਗੂਆਂ ਤੋਂ ਵੱਖਰਾ ਬਣਾਉਂਦਾ ਸੀ। ਉਨ੍ਹਾਂ ਦੀ ਸੋਚ ਤੇ ਕੰਮ ਕਰਨ ਦਾ ਢੰਗ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਇਸ ਮੌਕੇ ਦਲਜੀਤ ਸਿੰਘ ਬਰਾੜ, ਰਾਜਬਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਸੁਖਦੇਵ ਸਿੰਘ ਬਰਾੜ, ਰਾਜਿੰਦਰ ਸਿੰਘ ਮਾਨ, ਇਕਬਾਲ ਸਿੰਘ ਮਿਠੜੀ, ਰਵਿੰਦਰ ਸਿੰਘ ਚੀਮਾ, ਸੁਨੀਲ ਫੌਜੀ, ਪ੍ਰਿਤਪਾਲ ਸਿੰਘ, ਭੋਲਾ ਸਿੰਘ, ਪਰਮਪਾਲ ਸਿੰਘ, ਬਲਵਿੰਦਰ ਸਿੰਘ ਬੱਲੀ, ਕਰਮਜੋਗ ਸਿੰਘ ਮਾਨ,ਹਰਤਾਰ ਸਿੰਘ ਸੰਧੂ, ਗੁਰਬਚਨ ਸਿੰਘ ਖੁਬਣ, ਹਰਮਨ ਸ਼ਰਮਾ, ਬਲਵਿੰਦਰ ਕੌਰ, ਰਾਜਦੀਪ ਸਿੰਘ ਐੱਸਓਆਈ, ਰੌਸ਼ਨ ਗਿਆਨਾ, ਜਗਦੀਪ ਸਿੰਘ ਗਹਿਰੀ, ਮੱਖਣ ਸਿੰਘ,ਰਾਜੂ ਤੱਗੜ, ਬੰਤ ਸਿੰਘ, ਨਛੱਤਰ ਸਿੰਘ, ਜਸਕਰਨ ਮਾਨ, ਮਨਦੀਪ ਲੱਡੀ, ਗੁਰਸੇਵਕ ਸਿੰਘ, ਸੇਵਕ ਸਿੰਘ ਪਟਵਾਰੀ, ਰੇਸ਼ਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੈਰੀ ਸਿੱਧੂ, ਪਰਦੀਪ ਚੋਪੜਾ, ਪਰਦੀਪ ਜੌੜਾ, ਬਿੱਟੂ ਮਹਿਣਾ ਬਸਤੀ, ਹਰਪ੍ਰੀਤ ਹੈਪੀ, ਨਵਪ੍ਰੀਤ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਭੁੱਪਾ, ਸੁਖਮੰਦਰ ਸਿੰਘ ਬੌਬੀ ਤੇ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ।