ਡੀਐੱਸਪੀ ਖਿਲਾਫ਼ ਕੇਸ ਦਰਜ ਨਾ ਕੀਤਾ ਤਾਂ ਵਪਾਰ ਮੰਡਲ ਕਰੇਗਾ ਸੰਘਰਸ਼
ਡੀਐਸਪੀ ਖਿਲਾਫ਼ ਕੇਸ ਦਰਜ ਕਰਨ ਦੀ ਮੰਗ, ਵਪਾਰ ਮੰਡਲ ਨੇ ਦਿੱਤੀ ਸੰਘਰਸ਼ ਦੀ ਚਿਤਵਾਨੀ
Publish Date: Sat, 25 Apr 2026 06:27 PM (IST)
Updated Date: Sun, 26 Apr 2026 04:13 AM (IST)
ਖੁਦਕੁਸ਼ੀ ਮਾਮਲੇ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਵਪਾਰੀਆਂ ਦੇ ਇਕ ਵਫ਼ਦ ਨੇ ਐਸਪੀ ਸਿਟੀ ਨਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਉਸਦੇ ਰੀਡਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਵਫ਼ਦ ਵੱਲੋਂ ਦਿੱਤੇ ਗਏ ਮੈਮੋਰੈਂਡਮ ਵਿੱਚ ਦੱਸਿਆ ਗਿਆ ਕਿ ਉਕਤ ਅਧਿਕਾਰੀਆਂ ਵੱਲੋਂ ਆਪਣੇ ਅਹੁਦੇ ਦਾ ਦੁਰਵਰਤੋਂ ਕਰਦੇ ਹੋਏ ਵਪਾਰੀ ਨਾਲ ਗਲਤ ਵਤੀਰਾ ਕੀਤਾ ਗਿਆ ਹੈ, ਜਿਸ ਕਾਰਨ ਉਸ ਨੂੰ ਮਜਬੂਰਨ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ। ਵਪਾਰੀਆਂ ਨੇ ਦੋਸ਼ ਲਗਾਇਆ ਕਿ ਡੀਐੱਸਪੀ ਤੇ ਉਸੇਦੇ ਸਟਾਫ ਵੱਲੋਂ ਧੱਕੇਸ਼ਾਹੀ ਅਤੇ ਗਲਤ ਤਰੀਕੇ ਨਾਲ ਦਬਾਅ ਬਣਾਇਆ ਜਾ ਰਿਹਾ ਹੈ। ਸਿੰਗਲਾ ਨੇ ਕਿਹਾ ਕਿ ਵਪਾਰੀ ਵਰਗ ਹਮੇਸ਼ਾਂ ਕਾਨੂੰਨ ਦੀ ਪਾਲਣਾ ਕਰਦਾ ਹੈ, ਪਰ ਜੇਕਰ ਕਾਨੂੰਨ ਦੇ ਰਖਵਾਲੇ ਹੀ ਅਜਿਹਾ ਵਿਵਹਾਰ ਕਰਨ ਲੱਗ ਜਾਣ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਡੀਐਸਪੀ ਤੇ ਉਸਦੇ ਰੀਡਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਧਰਨਾ-ਪ੍ਰਦਰਸ਼ਨ ਅਤੇ ਬੰਦ ਦਾ ਸਹਾਰਾ ਵੀ ਲਿਆ ਜਾ ਸਕਦਾ ਹੈ।