ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਣੇ 11 ਜਣੇ ਕਾਬੂ
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 11 ਜਣੇ ਕਾਬੂ
Publish Date: Sun, 26 Apr 2026 04:31 PM (IST)
Updated Date: Mon, 27 Apr 2026 04:05 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 11 ਵਿਅਕਤੀਆਂ ਨੂੰ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਅਤੇ ਨਾਜਾਇਜ਼ ਸਣੇ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਝ ਨਸ਼ੇ ਕਰਨ ਦੇ ਆਦਿ ਵੀ ਹਨ ਜਿਨਾਂ ਦਾ ਡੋਪ ਟੈਸਟ ਕਰਵਾ ਕੇ ਜ਼ਮਾਨਤ ’ਤੇ ਰਿਹਾਅ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ-2 ਦੀ ਟੀਮ ਨੇ ਧੋਬੀਆਣਾ ਬਸਤੀ ਕੋਲੋਂ ਰਾਜਿੰਦਰ ਸਿੰਘ ਵਾਸੀ ਨੇੜੇ ਤਿੰਨ ਕੋਨੇ ਮਾਨਸਾ ਨੂੰ 50 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ, ਜਿਸ ਆਧਾਰ ’ਤੇ ਕਥਿਤ ਦੋਸ਼ੀ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਜਨਤਾ ਨਗਰ ਰੇਲਵੇ ਫਾਟਕ ਦੇ ਕੋਲੋਂ ਸੰਟੀ ਕੁਮਾਰ ਨੂੰ 01.80 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਕੈਟ ਦੀ ਪੁਲਿਸ ਨੇ ਸਥਾਨਕ ਪਟੇਲ ਨਗਰ ਤੋਂ ਅਮਰ ਕੁਮਾਰ ਨੂੰ ਵਾਸੀ ਪਟੇਲ ਨਗਰ 04 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਜ਼ਮਾਨਤ ਤੇ ਰਿਹਾ ਕਰ ਦਿੱਤਾ ਗਿਆ ਹੈ। ਨੇਹੀਆਂਵਾਲਾ ਪੁਲਿਸ ਵੱਲੋਂ ਪਿੰਡ ਭੋਖੜੇ ਦੇ ਸੂਏ ਦੇ ਪੁੱਲ ਤੋਂ ਦੀਪ ਸਿੰਘ ਵਾਸੀ ਬਲਾਹੜ ਵਿੰਝੂ ਨੂੰ 40 ਨਸ਼ੀਲੀਆਂ ਗੋਲੀਆਂ ਅਤੇ ਸਤਨਾਮ ਸਿੰਘ ਨੂੰ 28 ਪਾਬੰਦੀਸ਼ੁਦਾ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਨਥਾਣਾ ਪੁਲਿਸ ਨੇ ਲਹਿਰਾ ਖਾਨਾ ਤੋਂ ਬਿਕਰਮਜੀਤ ਸਿੰਘ ਵਾਸੀ ਪਿੰਡ ਬੁਰਜ ਕਾਹਨ ਸਿੰਘ ਵਾਲਾ ਨੂੰ 3.11 ਗ੍ਰਾਮ ਹੈਰੋਇਨ ਅਤੇ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਕਰਾੜ ਵਾਲਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਤੇ ਯੁਧਵੀਰ ਸਿੰਘ ਵਾਸੀ ਪਿੰਡ ਜੈਦ ਨੂੰ ਪਿੰਡ ਕਰਾੜ ਵਾਲਾ ਤੋਂ 2.50 ਗ੍ਰਾਮ ਹੈਰੋਇਨ ਤੇ 100 ਪਾਬੰਦੀਸ਼ੁਦਾ ਗੋਲੀਆਂ ਸਣੇ ਦਬੋਚਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸੰਗਤ ਪੁਲਿਸ ਨੇ ਸੰਗਤ ਕਲਾਂ ਤੋਂ ਹਰਮਨਜੀਤ ਸਿੰਘ ਵਾਸੀ ਫੁੱਲੋ ਮਿੱਠੀ ਨੂੰ 2 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਨਾਜਾਇਜ਼ ਸ਼ਰਾਬ ਫੜਨ ਦੇ ਮਾਮਲੇ ਵਿਚ ਥਾਣਾ ਫੂਲ ਦੀ ਪੁਲਿਸ ਨੇ ਫੂਲ ਟਾਊਨ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਤੇ ਪੰਜ ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਬੁਰਜ ਡੱਲਾ ਤੋਂ ਜਿਉਣ ਸਿੰਘ ਵਾਸੀ ਮਾੜੀ ਨੂੰ ਗ੍ਰਿਫਤਾਰ ਕਰਕੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।