ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ ਸ਼ਿਕਾਇਤਾਂ ਦਾ ਹੱਲ
ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਸ਼ਿਕਾਇਤਾਂ ਦਾ ਨਿਪਟਾਰਾ
Publish Date: Sun, 26 Apr 2026 04:59 PM (IST)
Updated Date: Mon, 27 Apr 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡੀਸੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਬੈਠਕ ਮੌਕੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ। ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨਾਲ ਤਾਲਮੇਲ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ, ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਤਾਰਾ ਕੀਤਾ ਜਾ ਸਕੇ।