ਨਸ਼ਾ ਤਸਕਰੀ ਦੇ ਦੋਸ਼ ’ਚ 9 ਜਣੇ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 9 ਵਿਅਕਤੀ ਗ੍ਰਿਫ਼ਤਾਰ
Publish Date: Sun, 26 Apr 2026 05:28 PM (IST)
Updated Date: Mon, 27 Apr 2026 04:08 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਕਥਿਤ ਦੋਸ਼ੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ਼-1 ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਅਨੁਸਾਰ ਲਾਲ ਸਿੰਘ ਬਸਤੀ ਨੇੜੇ ਕਰਤਾਰ ਕਲੋਨੀ ਤੋਂ ਰਣਜੀਤ ਸਿੰਘ ਵਾਸੀ ਪਿੰਡ ਭਗਵਾਨਗੜ੍ਹ ਭੁਖਿਆਵਾਲੀ ਨੂੰ 36 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਅਧਾਰ ’ਤੇ ਕਥਿਤ ਦੋਸ਼ੀ ਖਿਲਾਫ ਥਾਣਾ ਕੈਨਾਲ ਕਲੋਨੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੇ ਸਹਾਇਕ ਥਾਣੇਦਾਰ ਧਰਮਾ ਸਿੰਘ ਅਨੁਸਾਰ ਅਜੈ ਸਿੰਘ ਵਾਸੀ ਬੁਰਜ ਕਾਹਨ ਸਿੰਘ ਵਾਲਾ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਕਥਿਤ ਦੋਸ਼ੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਸੀਆਈਏ ਸਟਾਫ 2 ਦੇ ਐਸਆਈ ਹਰਮਨਜੀਤ ਸਿੰਘ ਨੇ ਦੱਸਿਆ ਹੈ ਕਿ ਪਿੰਡ ਪੂਹਲਾ ਨੇੜੇ ਸਰਹਿੰਦ ਨਹਿਰ ਕੋਲੋਂ ਗੁਰਦਾਸ ਸਿੰਘ ਅਤੇ ਦਰਸ਼ਨ ਸਿੰਘ ਵਾਸੀ ਪੂਹਲਾ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਦੂਜੀ ਕਾਰਵਾਈ ਵਿਚ ਸਹਾਇਕ ਥਾਣੇਦਾਰ ਸ਼ੇਰ ਸਿੰਘ ਨੇ ਪਿੰਡ ਪਹਲੀ ਤੋਂ ਸੁਖਵੀਰ ਸਿੰਘ ਵਾਸੀ ਪੂਹਲੀ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਮਾਮਲਿਆਂ ਵਿਚ ਕਥਿਤ ਦੋਸ਼ੀਆਂ ਦੇ ਖਿਲਾਫ ਥਾਣਾ ਨਥਾਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆਕਿ ਪਿੰਡ ਮਾਈਸਰਖਾਨਾ ਵਿੱਚੋਂ ਰੁਪਿੰਦਰ ਸਿੰਘ ਵਾਸੀ ਪਿੰਡ ਮਾਈਸਰਖਾਨਾ ਨੂੰ 2.24 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਜਮਾਨਤ ’ਤੇ ਰਿਹਾ ਕਰ ਦਿੱਤਾ ਗਿਆ ਹੈ। ਥਾਣਾ ਮੌੜ ਦੇ ਐਸਆਈ ਸੁਖਪਾਲ ਸਿੰਘ ਨੇ ਦੱਸਿਆ ਹੈ ਕਿ ਪਿੰਡ ਮੌੜ ਕਲਾਂ ਦੇ ਵਸਨੀਕ ਸੰਦੀਪ ਸਿੰਘ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਅਨੁਸਾਰ ਪਿੰਡ ਬਾਘਾ ਕੋਲੋਂ ਹਰਜੀਤ ਸਿੰਘ ਵਾਸੀ ਪਿੰਡ ਤਰਖਾਣ ਵਾਲਾ ਨੂੰ 15 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਹੌਲਦਾਰ ਵਰਿੰਦਰ ਸਿੰਘ ਅਨੁਸਾਰ ਪਿੰਡ ਕੋਟਗੁਰੂ ਤੋ ਰਾਜਕਰਨ ਸਿੰਘ ਵਾਸੀ ਕੋਟਗੁਰੂ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।