ਵਿਸ਼ਵ ਮਲੇਰੀਆ ਦਿਵਸ ’ਤੇ ਵਿਦਿਆਰਥੀ ਕੀਤੇ ਜਾਗਰੂਕ
ਵਿਸ਼ਵ ਮਲੇਰੀਆ ਦਿਵਸ ਮੌਕੇ ਏਐਨਐਮ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Publish Date: Sun, 26 Apr 2026 06:04 PM (IST)
Updated Date: Mon, 27 Apr 2026 04:11 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਏਐਨਐਮ ਸਕੂਲ ਦੇ ਵਿਦਿਆਰਥੀਆਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਦੱਸਿਆ ਕਿ ਮਲੇਰੀਆ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਗੰਭੀਰ ਬਿਮਾਰੀ ਹੈ, ਜਿਸ ਤੋਂ ਸਾਵਧਾਨੀ ਅਤੇ ਸਫਾਈ ਰਾਹੀਂ ਬਚਿਆ ਜਾ ਸਕਦਾ ਹੈ। ਘਰਾਂ ਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਤੇ ਪਾਣੀ ਵਾਲੇ ਭਾਂਡਿਆਂ ਨੂੰ ਨਿਯਮਿਤ ਤੌਰ ਤੇ ਸਾਫ ਕੀਤਾ ਜਾਵੇ ਅਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਤੇ ਪੂਰੇ ਬਾਂਹਾਂ ਵਾਲੇ ਕੱਪੜੇ ਵਰਤੇ ਜਾਣ। ਜਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਜਿਵੇਂ ਬੁਖਾਰ, ਕੰਬਣੀ ਅਤੇ ਸਿਰ ਦਰਦ ਬਾਰੇ ਜਾਣਕਾਰੀ ਦਿੱਤੀ ਗਈ। ਬੁਖਾਰ ਹੋਣ ਦੀ ਸਥਿਤੀ ਵਿਚ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ। “ਮਲੇਰੀਆ ਖਤਮ ਕਰਨ ਲਈ ਸਾਰਿਆਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ” ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਮਲੇਰੀਆ ਰੋਕਥਾਮ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਣਦੀਪ ਕੌਰ, ਹੈਲਥ ਸੁਪਰਵਾਈਜ਼ਰ ਅਤੇ ਏਐਨਐਮ ਸਕੂਲ ਦੇ ਵਿਦਿਆਰਥੀ ਹਾਜਰ ਸਨ l