ਅੱਠਵੀਂ ਦੀ ਪ੍ਰੀਖਿਆ ’ਚ ਅੱਵਲ ਵਿਦਿਆਰਥੀ ਸਨਮਾਨਿਤ
ਅੱਠਵੀਂ ਕਲਾਸ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਿਦਿਆਰਥੀਆਂ ਦਾ ਸਨਮਾਨ
Publish Date: Sun, 26 Apr 2026 06:47 PM (IST)
Updated Date: Mon, 27 Apr 2026 04:14 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ ਸਥਾਨਕ ਸੀਨੀਅਰ ਸੈਕੈਂਡਰੀ ਸਕੂਲ ਵਿਚ ਅੱਠਵੀਂ ਕਲਾਸ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵੱਲੋਂ ਪ੍ਰੇਰਣਾਦਾਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿੱਦਿਅਕ ਸਭਾ ਦੇ ਪ੍ਰਧਾਨ ਲਾਲਾ ਮਨੋਹਰ ਲਾਲ ਅਤੇ ਸੀਨੀਅਰ ਮੈਂਬਰ ਸੁਰੇਸ਼ ਕੁਮਾਰ ਮਹੇਸ਼ਵਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੀ ਪ੍ਰਿੰਸੀਪਲ ਮੈਡਮ ਰਮਾ ਸ਼ਰਮਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਕੂਲ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿਚ ਉਨ੍ਹਾਂ ਦਾ ਵੀ ਬਰਾਬਰ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਦੀ ਪ੍ਰਧਾਨ ਮੋਤੀ ਸ਼ਰਮਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਉੱਚੀ ਸਿੱਖਿਆ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਜੋਨੀ ਗਰਗ, ਕੈਸ਼ੀਅਰ ਵਿਨੋਦ ਮਿੱਤਲ, ਇੰਦਰਜੀਤ ਸ਼ਿਫਾਲੀ, ਸਕੱਤਰ ਪਵਨ ਪੰਕਜ, ਹੈਪੀ ਬਾਂਸਲ ਬੀਟਾ, ਸੁਰਿੰਦਰ ਸਿੰਗਲਾ, ਰਜਿੰਦਰ ਕੁਮਾਰ, ਚਿਰਾਗ ਗਰਗ ਅਤੇ ਰਾਜਵਿੰਦਰ ਸਿੰਘ ਰੰਗੀਲਾ ਸਮੇਤ ਹੋਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।