ਮਲੂਕਾ ਵਿਖੇ ਇਕ ਦਿਨਾ ਵਰਕਸ਼ਾਪ ਲਗਾਈ
ਮਲੂਕਾ ‘ਚ ਇਕ ਰੋਜ਼ਾ ਵਰਕਸ਼ਾਪ ਲਗਾਈ
Publish Date: Sun, 26 Apr 2026 06:50 PM (IST)
Updated Date: Mon, 27 Apr 2026 04:16 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸੀਬੀਐਸਈ ਵੱਲੋਂ ਸਮਰਥਾ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਵਿਸ਼ਾ ਲਰਨਿੰਗ ਆਉਟਕਮਜ਼ ਅਤੇ ਪੈਡਾਗੋਜੀਜ਼ ਸੀ, ਜਿਸ ਵਿਚ ਅਧਿਆਪਕਾਂ ਨੂੰ ਨਵੀਂ ਸਿੱਖਣ-ਸਿਖਲਾਈ ਤਕਨੀਕਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਿਸੋਰਸ ਪਰਸਨ ਮਿਸ ਮੈਰੀ ਐਂਟੋਨੀ ਸਿੰਘ ਅਤੇ ਬਲਬੀਰ ਸਿੰਘ ਠਾਕੁਰ ਨੇ ਆਪਣੇ ਵਿਸ਼ਾਲ ਅਨੁਭਵ ਦੇ ਆਧਾਰ ‘ਤੇ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਸਿੱਖਣ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਲਰਨਿੰਗ ਆਉਟਕਮਜ਼ ਨੂੰ ਸੁਧਾਰਨ ਲਈ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਲਾਸਰੂਮ ਵਿਚ ਨਵੀਨਤਾ ਲਿਆਉਣ ਅਤੇ ਵਿਦਿਆਰਥੀ ਕੇਂਦ੍ਰਿਤ ਪਾਠ ਤਕਨੀਕ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਮੁੱਲਾਂਕਣ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ। ਇਸ ਵਰਕਸ਼ਾਪ ਵਿਚ ਵੱਖ-ਵੱਖ ਸਕੂਲਾਂ ਦੇ 47 ਅਧਿਆਪਕਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਰਿਸੋਰਸ ਪਰਸਨ ਪੌਦਾ ਦੇ ਕੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਬਹੁਤ ਹੀ ਲਾਭਦਾਇਕ ਹੁੰਦੇ ਹਨ। ਅੰਤ ਵਿਚ ਸਾਰੇ ਅਧਿਆਪਕਾਂ ਨੇ ਇਸ ਪ੍ਰੋਗਰਾਮ ਤੋਂ ਪ੍ਰੇਰਣਾ ਲੈ ਕੇ ਆਪਣੇ ਅਧਿਆਪਨ ਵਿਚ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੰਕਲਪ ਲਿਆ।