ਕੁੱਟਮਾਰ ਦੇ ਦੋਸ਼ ’ਚ 7 ਖ਼ਿਲਾਫ਼ ਕੇਸ ਦਰਜ
ਕੁੱਟਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ ਮਾਮਲਾ ਦਰਜ
Publish Date: Mon, 27 Apr 2026 04:40 PM (IST)
Updated Date: Tue, 28 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿਚ ਕਾਰਵਾਈ ਕਰਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਨੇਹੀਆਂਵਾਲਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅੰਗਰੇਜ ਸਿੰਘ ਵਾਸੀ ਪਿੰਡ ਬਲਾਹੜ ਵਿੰਝੂ ਨੇ ਦੱਸਿਆ ਕਿ ਬਲਜੀਤ ਸਿੰਘ, ਗੁਰਸ਼ਰਨ ਸਿੰਘ ਤੇ ਜਸਪ੍ਰੀਤ ਸਿੰਘ ਵਾਸੀਆਨ ਬਲਾਹੜ ਵਿੰਝੂ ਨੇ ਉਸਦੀ ਕੁੱਟਮਾਰ ਕੀਤੀ ਹੈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਇਕਬਾਲ ਸਿੰਘ ਵਾਸੀ ਤਲਵੰਡੀ ਸਾਬੋ ਨੇ ਦੱਸਿਆ ਕਿ ਲਖਵੀਰ ਸਿੰਘ, ਲਾਲ ਸਿੰਘ ਵਾਸੀਆਨ ਜੋਧਪੁਰ ਪਾਖਰ, ਸੀਪਾ ਸਿੰਘ ਵਾਸੀ ਭਾਈ ਬਖਤੌਰ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜਾਂਚ ਅਧਿਕਾਰੀ ਅਨੁਸਾਰ ਪੀੜਤ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।