ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਔਰਤ ਸਣੇ 5 ਕਾਬੂ
ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਔਰਤ ਸਮੇਤ 5 ਜਣੇ ਗ੍ਰਿਫ਼ਤਾਰ
Publish Date: Mon, 27 Apr 2026 05:21 PM (IST)
Updated Date: Tue, 28 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਸਥਾਨਕ ਉਧਮ ਸਿੰਘ ਨਗਰ ਵਿਚ ਇਕ ਘਰ ਦੇ ਅੰਦਰ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਘਰ ਦੀ ਮਾਲਕਨ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਪਾਲ ਕੌਰ ਆਪਣੇ ਘਰ ਵਿਚ ਬਾਹਰੋਂ ਮੁੰਡੇ ਤੇ ਕੁੜੀਆਂ ਸੱਦ ਕੇ ਦੇਹ ਵਪਾਰ ਦਾ ਧੰਦਾ ਕਰਵਾਉਂਦੀ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵੱਲੋਂ ਉਕਤ ਮਹਿਲਾ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ ਕਥਿਤ ਦੋਸ਼ਣ ਰਾਜਪਾਲ ਕੌਰ ਤੋਂ ਇਲਾਵਾ ਗੁਰਮੀਤ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਵਾਸੀਆਨ ਕਾਲਿਆਵਾਲੀ ਤੇ ਵਿਸ਼ਾਲ ਕੁਮਾਰ ਵਾਸੀ ਰਾਮਾ ਮੰਡੀ ਨੂੰ ਸ਼ੱਕੀ ਹਾਲਾਤ ’ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਇਮੋਰਲ ਟ੍ਰੈਫਿਕ ਐਕਟ 1956 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।