ਦੋ ਬਾਈਕ ਸਵਾਰ ਜ਼ਖ਼ਮੀ
ਦੋ ਮੋਟਰਸਾਈਕਲ ਸਵਾਰ ਜ਼ਖ਼ਮੀ
Publish Date: Mon, 27 Apr 2026 06:01 PM (IST)
Updated Date: Tue, 28 Apr 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਹਾਜੀ ਰਤਨ ਚੌਕ ਵਿਖੇ ਇਕ ਸੜਕ ਹਾਦਸੇ ਦੌਰਾਨ ਦੋ ਬਾਈਕ ਸਵਾਰ ਗੰਭੀਰ ਤੌਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਇਕ ਕਾਰ ਨਾਲ ਟਕਰਾ ਗਏ, ਜਿਸ ਕਾਰਨ ਦੋਵਾਂ ਨੂੰ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਮੁੱਖ ਦਫ਼ਤਰ ਤੋਂ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਹੈਲਪਲਾਈਨ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਟੀਮ ਦੇ ਮੈਂਬਰ ਹਰਬੰਸ ਸਿੰਘ ਨੇ ਜ਼ਖ਼ਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ। ਜ਼ਖ਼ਮੀਆਂ ਦੀ ਪਛਾਣ ਪ੍ਰਦੀਪ ਕੁਮਾਰ (ਉਮਰ 20 ਸਾਲ) ਤੇ ਸੁਰਿੰਦਰ ਸਿੰਘ (ਉਮਰ 25 ਸਾਲ) ਵਾਸੀ ਪੁਰਾਣਾ ਥਾਣਾ ਰੋਡ ਵਜੋਂ ਹੋਈ ਹੈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਅਨੁਸਾਰ ਦੋਵਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।