ਕਿਸਾਨਾਂ ਦੀਆਂ ਦਿੱਕਤਾਂ ਦਾ ਹੋ ਰਿਹੈ ਹੱਲ : ਪਰਮਜੀਤ ਸਿੰਘ
ਖਰੀਦ ਕੇਂਦਰਾਂ ਵਿਚ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਕੀਤਾ ਜਾ ਰਿਹਾ ਹੱਲ : ਪਰਮਜੀਤ ਸਿੰਘ ਕੋਟਫੱਤਾ
Publish Date: Mon, 27 Apr 2026 06:42 PM (IST)
Updated Date: Tue, 28 Apr 2026 04:11 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ-ਵਿੰਗ ਦੇ ਸੂਬਾ ਸਕੱਤਰ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਲਗਾਤਾਰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਫਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਈ ਵਾਰ ਤੋਲ, ਭੁਗਤਾਨ, ਲਿਫਟਿੰਗ ਅਤੇ ਸਫਾਈ ਵਰਗੀਆਂ ਜਾਂ ਕਿਸੇ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਹ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤੁਰੰਤ ਹੱਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਸੁਚੱਜਾ ਪ੍ਰਬੰਧ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਇਸ ਤਰ੍ਹਾਂ ਮੰਡੀਆਂ ਦੇ ਦੌਰੇ ਜਾਰੀ ਰੱਖਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕੀਤਾ ਜਾਵੇਗਾ ਤਾਂ ਜੋ ਕਿਸਾਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਫਸਲ ਦੀ ਵਿਕਰੀ ਕਰ ਸਕਣ।