ਭਾਜਪਾ ਨੇ ਦੋ ਦਿਨਾ ਮਹਾਸਿਖਲਾਈ ਅਭਿਆਨ ਕੈਂਪ ਲਾਇਆ
ਭਾਜਪਾ ਵੱਲੋਂ ਦੋ ਰੋਜ਼ਾ ਮਹਾਂ ਸਿਖਲਾਈ ਅਭਿਆਨ ਕੈਂਪ ਲਾਇਆ
Publish Date: Mon, 27 Apr 2026 07:26 PM (IST)
Updated Date: Tue, 28 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਵਧਾਉਣ ਦੇ ਮਕਸਦ ਨਾਲ ਹਲਕਾ ਰਾਮਪੁਰਾ ਫੂਲ ਵਿਚ ਪੰਡਿਤ ਦੀਨ ਦਿਆਲ ਉਪਾਧਿਆਏ ਮਹਾਸਿਖਲਾਈ ਅਭਿਆਨ ਤਹਿਤ ਦੋ ਦਿਨਾ ਵਰਕਸ਼ਾਪ ਕੈਂਪ ਲਗਾਇਆ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਟਿਆਲਾ ਮੰਡੀ ਦੀ ਪੰਚਾਇਤੀ ਧਰਮਸ਼ਾਲਾ ਵਿਚ ਲਾਇਆ ਗਿਆ।
ਕੈਂਪ ਦੌਰਾਨ ਸੰਘ ਅਤੇ ਪਾਰਟੀ ਦੇ ਬੁਲਾਰਿਆਂ ਵੱਲੋਂ ਵਰਕਰਾਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪਹਿਲੇ ਦਿਨ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਅਸ਼ੋਕ ਭਾਰਤੀ, ਡਾ. ਵੀਨਾ ਗਰਗ ਅਤੇ ਮਨਜੀਤ ਸਿੰਘ ਰਾਏ ਨੇ ਵਰਕਰਾਂ ਨੂੰ ਪਾਰਟੀ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਦੂਜੇ ਦਿਨ ਸੰਘ ਦੇ ਪ੍ਰਚਾਰਕ ਅਨਿਲ ਗਰਗ ਨੇ ਵਰਕਰਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮਾਜਿਕ ਜਾਗਰੂਕਤਾ ਅਤੇ ਭਾਗੀਦਾਰੀ ‘ਤੇ ਵੀ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਅੰਤਿਮ ਦੌਰ ਵਿਚ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਪਾਰਟੀ ਦੇ ਵਿਸਥਾਰ ਸਬੰਧੀ ਵਿਚਾਰ ਰੱਖਦੇ ਹੋਏ ਵਰਕਰਾਂ ਨੂੰ ਭੂਗੋਲਿਕ ਅਤੇ ਸਮਾਜਿਕ ਅਧਾਰ ‘ਤੇ ਸੰਗਠਨ ਮਜ਼ਬੂਤ ਕਰਨ ਦੀ ਰਣਨੀਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਐੱਸਸੀ, ਕਿਸਾਨ, ਯੁਵਾ, ਘੱਟ ਗਿਣਤੀ ਅਤੇ ਮਹਿਲਾ ਮੋਰਚਿਆਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵੱਲੋਂ ਮੁੱਖ ਬੁਲਾਰਿਆਂ ਦਾ ਸਨਮਾਨ ਵੀ ਕੀਤਾ ਗਿਆ। ਗੁਰਪ੍ਰੀਤ ਸਿੰਘ ਮਲੂਕਾ ਨੇ ਕੈਂਪ ’ਚ ਸ਼ਮੂਲੀਅਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਲਈ ਨਿਸ਼ਠਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਐਸਸੀ ਮੋਰਚਾ ਪ੍ਰਧਾਨ ਸਵਰਨ ਸਿੰਘ, ਘੱਟ ਗਿਣਤੀ ਮੋਰਚਾ ਪ੍ਰਧਾਨ ਭਾਰਤ ਭੂਸ਼ਣ ਜੈਨ, ਰਾਮਪੁਰਾ ਪ੍ਰਧਾਨ ਸੱਤਪਾਲ ਸ਼ਰਮਾ, ਜਨਰਲ ਸਕੱਤਰ ਚੰਦਨ ਕਾਂਤ, ਵਿਵੇਕ ਗਰਗ, ਜੋਗਿੰਦਰ ਸਿੰਗਲਾ, ਜਸਵਿੰਦਰ ਸਿੰਘ ਭਾਈਰੂਪਾ, ਮਨਦੀਪ ਸ਼ਰਮਾ ਮਲੂਕਾ, ਬਿਕਰਮਜੀਤ ਸਿੰਘ ਫੂਲ, ਮਨਜੀਤ ਕੌਰ ਮਹਿਰਾਜ, ਨੀਨਾ ਰਾਣੀ, ਸੁਖਪਾਲ ਮਹਿਰਾਜ, ਪ੍ਰਦੀਪ ਬੱਲੋ, ਸੰਜੇ ਪ੍ਰੋਚਾ ਅਤੇ ਜ਼ਿਲ੍ਹਾ ਮੀਡੀਆ ਕੰਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਕਈ ਵਰਕਰ ਹਾਜ਼ਰ ਸਨ।