ਢਾਡੀ ਵਾਰੰ ਰਾਹੀਂ ਗੁਰੂ ਸਾਹਿਬ ਦਾ ਦੱਸਿਆ ਇਤਿਹਾਸ
ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Mon, 27 Apr 2026 07:28 PM (IST)
Updated Date: Tue, 28 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਫੱਤਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਸਫਲਤਾਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਦੇ ਸਮੂਹ ਪ੍ਰਬੰਧ ਊਧਮ ਸਿੰਘ ਹਾਊਸ ਵੱਲੋਂ ਕੀਤੇ ਗਏ, ਜਦਕਿ ਸਟੇਜ ਸੰਚਾਲਨ ਧਾਰਮਿਕ ਅਧਿਆਪਕ ਡਾ. ਸਿਮਰਜੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਨਿਭਾਇਆ ਗਿਆ। ਸਮਾਗਮ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਢਾਡੀ ਜਥੇ ਭਾਈ ਦਵਿੰਦਰ ਸਿੰਘ ਭੌਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਢਾਡੀ ਵਾਰਾਂ ਰਾਹੀਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਮਹੱਤਵਪੂਰਨ ਇਤਿਹਾਸ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਢਾਡੀ ਜਥੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ ਦੀ ਮਹੱਤਤਾ ਬਾਰੇ ਵੀ ਵਿਚਾਰ ਪ੍ਰਗਟ ਕੀਤੇ।