ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਐਡਵੈਂਚਰ ਕੈਂਪ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਯੂਥ ਸਰਵਿਸਿਜ਼ ਪੰਜਾਬ ਵੱਲੋਂ ਹਰੀਕੇ ਪੱਤਣ ਵੈਟਲੈਂਡ, ਤਰਨ ਤਾਰਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਐਡਵੈਂਚਰ/ਹਾਇਕਿੰਗ ਟ੍ਰੈਕਿੰਗ ਕੈਂਪ ਵਿਚ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀਆਂ 21 ਵਿਦਿਆਰਥਣਾਂ ਨੇ ਸ਼ਾਨਦਾਰ ਭਾਗੀਦਾਰੀ ਦਰਜ ਕਰਵਾ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਕੈਂਪ ਦੌਰਾਨ ਵਿਦਿਆਰਥਣਾਂ ਨੇ ਟ੍ਰੈਕਿੰਗ, ਟੀਮ ਵਰਕ, ਲੀਡਰਸ਼ਿਪ ਅਤੇ ਅਨੁਸ਼ਾਸਨ ਨਾਲ ਸਬੰਧਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਸੰਸਥਾ ਦੇ ਚੇਅਰਮੈਨ ਐਸਐਸ ਚੱਠਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਅਕਤੀਗਤ ਵਿਕਾਸ ਲਈ ਵੀ ਮੌਕੇ ਪ੍ਰਦਾਨ ਕਰਦਾ ਹੈ ਅਤੇ ਅੱਗੇ ਵੀ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਐਮਡੀ ਮਨਜੀਤ ਕੌਰ ਚੱਠਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਐਡਵੈਂਚਰ ਗਤੀਵਿਧੀਆਂ ਵਿਦਿਆਰਥਣਾਂ ਵਿਚ ਆਤਮਵਿਸ਼ਵਾਸ ਅਤੇ ਟੀਮ ਸਪਿਰਿਟ ਵਧਾਉਂਦੀਆਂ ਹਨ। ਉਨ੍ਹਾਂ ਇਸ ਕੈਂਪ ਵਿਚ ਸ਼ਾਨਦਾਰ ਭਾਗੀਦਾਰੀ ਲਈ ਸਾਰੀਆਂ ਵਿਦਿਆਰਥਣਾਂ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿਵਾਇਆ। ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਨੇ ਕਿਹਾ ਕਿ ਐਡਵੈਂਚਰ ਕੈਂਪ ਵਿਦਿਆਰਥੀਆਂ ਦੀਆਂ ਲੀਡਰਸ਼ਿਪ ਅਤੇ ਸਰਵਾਈਵਲ ਸਕਿੱਲਜ਼ ਨੂੰ ਨਿਖਾਰਦਾ ਹੈ। ਉਨ੍ਹਾਂ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਅਕਾਦਮਿਕ ਪ੍ਰੋਗਰਾਮਾਂ ਨਾਲ ਜੋੜ ਕੇ ਚਲਾਉਣ ਉੱਤੇ ਖੁਸ਼ੀ ਜ਼ਾਹਰ ਕੀਤੀ। ਪ੍ਰਿੰਸੀਪਲ ਬਘੈਲ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਕੈਂਪ ਵਿਚ ਬਹੁਤ ਉਤਸਾਹ ਅਤੇ ਅਨੁਸ਼ਾਸਨ ਨਾਲ ਹਿੱਸਾ ਲਿਆ ਅਤੇ ਇਸ ਨਾਲ ਉਨ੍ਹਾਂ ਵਿਚ ਕੁਦਰਤੀ ਚੁਣੌਤੀਆਂ ਨਾਲ ਨਜਿੱਠਣ ਦੀ ਯੋਗਤਾ ਵੀ ਵਧੀ ਹੈ। ਉਨ੍ਹਾਂ ਐਨਐਸਐਸ ਟੀਮ ਅਤੇ ਸਾਰੀਆਂ ਵਿਦਿਆਰਥਣਾਂ ਨੂੰ ਇਸ ਸਫਲਤਾ ਲਈ ਮੁਬਾਰਕਬਾਦ ਦਿੱਤੀ।ਐਨਐਸਐਸ ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਕੈਂਪ ਵਿਚ ਬਹੁਤ ਹੀ ਜੋਸ਼ ਅਤੇ ਜ਼ਿੰਮੇਵਾਰੀ ਨਾਲ ਹਿੱਸਾ ਲਿਆ ਅਤੇ ਹਰ ਗਤੀਵਿਧੀ ਵਿਚ ਉੱਤਮ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਐਨਐਸਐਸ ਦੇ ਮਾਧਿਅਮ ਨਾਲ ਵਿਦਿਆਰਥੀਆਂ ਵਿਚ ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਮਜ਼ਬੂਤ ਕੀਤਾ ਜਾਂਦਾ ਹੈ। ਪ੍ਰੋਗਰਾਮ ਅਫਸਰ ਪ੍ਰੋ. ਸੋਨਵਿੰਦਰ ਸਿੰਘ,ਪ੍ਰੋ ਸੰਦੀਪ ਕੌਰ, ਪ੍ਰੋ ਕੁਮਾਰੀ ਸ਼ੈਲਜਾ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਮਨਦੀਪ ਕੌਰ ਨੇ ਕਿਹਾ ਕਿ ਇਸ ਕੈਂਪ ਨੇ ਵਿਦਿਆਰਥਣਾਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਕੁਦਰਤ ਪ੍ਰਤੀ ਜੁੜਾਅ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ।