ਈਕੋ ਕਲੱਬ ਦੇ ਮੈਂਬਰਾਂ ਨੇ ਮਨਾਇਆ ਵਿਸ਼ਵ ਧਰਤੀ ਦਿਵਸ
ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਇਕੋ ਕਲੱਬ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Mon, 27 Apr 2026 07:40 PM (IST)
Updated Date: Tue, 28 Apr 2026 04:11 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ, ਰੀਜ਼ਨਲ ਸੈਂਟਰ ਬਠਿੰਡਾ ਦੇ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਅੱਜ ਵਿਸ਼ਵ ਧਰਤੀ ਦਿਵਸ ਮਨਾਇਆ। ਇਸ ਮੌਕੇੇ ਐਮਏ ਆਨਰਜ਼ ਪੰਜਾਬੀ, ਅੰਗਰੇਜ਼ੀ ਅਤੇ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਵਿਚਕਾਰ 'ਵਾਤਾਵਰਨ ਦੀ ਸੰਭਾਲ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਸਬੰਧੀ' ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀ ਲਲਿਤ, ਅਕਾਸ਼ਦੀਪ, ਜਸਪ੍ਰੀਤ, ਮਨਵੀਰ ਨੂੰ ਸਨਮਾਨਿਤ ਕੀਤਾ ਗਿਆ। ਐੱਮਏ ਅਰਥ ਸ਼ਾਸਤਰ ਦੀ ਜਸਪ੍ਰੀਤ ਕੌਰ ਨੇ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਭਾਸ਼ਣ ਦਿੱਤਾ। ਸਟੇਜ ਸੰਚਾਲਨ ਵਿਦਿਆਰਥਣ ਬਲਜਿੰਦਰ ਕੌਰ (ਐੱਮਏ ਅਰਥ ਸ਼ਾਸਤਰ) ਨੇ ਕੀਤਾ। ਵਿਭਾਗ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਵਾਅਦਾ ਕਰਨ ਲਈ ਕਿਹਾ। ਅੰਤ ਵਿਚ ਡਾ. ਕੌਰ ਨੇ ਵਿਭਾਗ ਦੇ ਇਕੋ ਕਲੱਬ ਦੀ ਸ਼ਲਾਘਾ ਕੀਤੀ।